For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰ ਦਾ ਬਜਟ ਵਿਕਸਿਤ ਭਾਰਤ ਵੱਲ ਇਕ ਹੋਰ ਕਦਮ: ਖੰਨਾ

06:46 AM Apr 16, 2024 IST
ਕੇਂਦਰ ਸਰਕਾਰ ਦਾ ਬਜਟ ਵਿਕਸਿਤ ਭਾਰਤ ਵੱਲ ਇਕ ਹੋਰ ਕਦਮ  ਖੰਨਾ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 15 ਅਪਰੈਲ
ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ 2024 ਵਿਕਸਿਤ ਭਾਰਤ ਵੱਲ ਮੋਦੀ ਸਰਕਾਰ ਦਾ ਇਕ ਹੋਰ ਕਦਮ ਹੈ। ਸ੍ਰੀ ਖੰਨਾ ਨੇ ਕਿਹਾ ਕਿ ਕੇਂਦਰੀ ਬਜਟ ਵਿਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੂੰ ਵਿਸ਼ੇਸ਼ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2047 ਤੱਕ ਭਾਰਤ ਨੂੰ ਇਕ ਵਿਕਸਿਤ ਦੇਸ਼ ਬਣਾਉਣ ਦਾ ਸੁਫ਼ਨਾ ਦੇਖਿਆ ਹੈ। ਇਸ ਨੂੰ ਸਾਕਾਰ ਕਰਨ ਦੀ ਦਿਸ਼ਾ ਵੱਲ ਕੰਮ ਕਰਦੇ ਹੋਏ ਸਰਕਾਰ ਨੇ ਆਪਣੇ ਬੀਤੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭਾਰਤ ਨੂੰ ਤਰੱਕੀ ਦੀ ਸ਼੍ਰੇਣੀ ਵਿਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਦਾ ਲਾਭ ਜਿੱਥੇ ਦੇਸ਼ ਵਾਸੀਆਂ ਨੂੰ ਮਿਲ ਰਿਹਾ ਹੈ, ਉੱਥੇ ਭਾਰਤ ਵੀ ਤਰੱਕੀ ਦੀਆਂ ਲੀਹਾਂ ’ਤੇ ਚੱਲ ਰਿਹਾ ਹੈ।

Advertisement

Advertisement
Author Image

Advertisement
Advertisement
×