ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਪਾਰਟੀਆਂ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ: ਭੂੰਦੜ

11:46 AM Aug 31, 2024 IST
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਆਗੂ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 30 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣਾਏ ਗਏ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅੱਜ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਸਥਾਨਕ ਪਾਰਟੀ ਵਰਕਰਾਂ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਭੂੰਦੜ ਨੇ ਆਖਿਆ ਕਿ ਪਾਰਟੀ ਵੱਲੋਂ ਜ਼ਿੰਮੇਵਾਰੀ ਦਿੱਤੇ ਜਾਣ ਮਗਰੋਂ ਉਹ ਇਥੇ ਮੱਥਾ ਟੇਕਣ ਆਏ ਹਨ।
ਇਸ ਮੌਕੇ ਭੂੰਦੜ ਨੇ ਕੇਂਦਰੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਸਮੇਂ ਸਮੇਂ ਤੇ ਵੱਖ-ਵੱਖ ਕੇਂਦਰੀ ਪਾਰਟੀਆਂ ਨੇ ਪੰਜਾਬ ਨਾਲ ਨਾ ਕੇਵਲ ਵਿਤਕਰਾ ਕੀਤਾ ਸਗੋਂ ਪੰਜਾਬ, ਪੰਜਾਬੀਅਤ ਅਤੇ ਸਿੱਖ ਦੇ ਹੱਕਾਂ ਤੇ ਡਾਕਾ ਮਾਰਿਆ। ਉਨ੍ਹਾਂ ਕਾਂਗਰਸ ਅਤੇ ਭਾਜਪਾ ਸਰਕਾਰਾਂ ਵੱਲੋਂ ਕੀਤੇ ਗਏ ਸਿੱਖ ਵਿਰੋਧੀ ਕੰਮਾਂ ਦਾ ਹਵਾਲਾ ਵੀ ਦਿੱਤਾ। ਇੱਕ ਸਵਾਲ ਦੇ ਜਵਾਬ ਵਿੱਚ ਭੂੰਦੜ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਸਾਡੇ ਲਈ ਸਰਵਉੱਚ ਹੈ ਤੇ ਜੋ ਵੀ ਹੁਕਮ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੈ ਉਹ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।
ਸੂਬਾ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਭੂੰਦੜ ਨੇ ਕਿਹਾ ਕਿ ਲੁਧਿਆਣੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਿੱਤੇ ਬਿਆਨਾਂ ਤੋਂ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਾਰੇ ਪਤਾ ਚੱਲਦਾ ਹੈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਖਬੀਰ ਬਾਦਲ ਦੇ ਮੰਗੇ ਜਾ ਰਹੇ ਅਸਤੀਫੇ ਬਾਰੇ ਭੂੰਦੜ ਨੇ ਕਿਹਾ ਕਿ ਉਹ ਕਿਸੇ ਬਾਰੇ ਕੁਝ ਵੀ ਗਲਤ ਨਹੀਂ ਬੋਲਣਗੇ ਭਾਵੇਂ ਕੋਈ ਬਾਗੀ ਹੋਵੇ ਜਾ ਕੋਈ ਵਿਰੋਧੀ ਹੋਵੇ।

Advertisement

Advertisement