ਡੱਲੇਵਾਲ ਦੀ ਸਿਹਤ ਦਾ ਖਿਆਲ ਕਰਨ ਕੇਂਦਰ ਤੇ ਪੰਜਾਬ: ਗਿੱਲ
07:33 AM Dec 14, 2024 IST
ਕੁਰਾਲੀ:
Advertisement
ਅਕਾਲੀ ਦਲ ਦੇ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਰਾਣਾ ਗਿੱਲ ਨੇ ਇਸ ਸਬੰਧੀ ਕਿਹਾ ਕੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ। ਰਾਣਾ ਗਿੱਲ ਨੇ ਕਿਸਾਨ ਆਗੂਆਂ ਅਤੇ ਸ੍ਰੀ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਛੱਡ ਕੇ ਚੜ੍ਹਦੀ ਕਲਾ ਨਾਲ ਕਿਸਾਨੀ ਸੰਘਰਸ਼ ਨੂੰ ਅੱਗੇ ਵਧਾਉਣ ਤਾਂ ਜੋ ਸਰਕਾਰਾਂ ਤੋਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕਿਸਾਨ ਆਗੂ ਸ੍ਰੀ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਖਤਮ ਕਰਵਾਇਆ ਜਾਵੇ। -ਪੱਤਰ ਪ੍ਰੇਰਕ
Advertisement
Advertisement