ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਵੀਗੜ੍ਹ ਦੇ ਵਿਸ਼ਵਕਰਮਾ ਮੰਦਰ ’ਚ ਸਮਾਗਮ

10:30 AM Nov 05, 2024 IST
ਵਿਸ਼ਵਕਰਮਾ ਮੰਦਰ ਕਰਵਾਏ ਸਮਾਗਮ ’ਚ ਪੁੱਜੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ। -ਫੋਟੋ: ਨੌਗਾਵਾਂ

ਦੇਵੀਗੜ੍ਹ: ਇੱਥੋਂ ਦੇ ਵਿਸ਼ਵਕਰਮਾ ਮੰਦਰ ਵਿੱਚ ਵਿਸ਼ਵਕਰਮਾ ਦਿਹਾੜੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਦੀ ਇਕੱਤਰ ਸਮੂਹ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ ਹੈ। -ਪੱਤਰ ਪ੍ਰੇਰਕ

Advertisement

Advertisement