ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਸਮਾਰੋਹ

10:19 AM Oct 24, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਹੋਰ।

ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਜ਼ੂਆਲੋਜੀ ਅਤੇ ਬੋਟਨੀ ਵਿਭਾਗ ਨੇ ਗ੍ਰੀਵੈਂਸ ਰਿਡਰੈਸਲ ਸੈੱਲ ਨਾਲ ਸਾਂਝੇ ਤੌਰ ਤੇ ਰਾਸ਼ਟਰੀ ਪੋਸ਼ਣ ਮਹੀਨਾ-2024 ਦੀ ਸਮਾਪਤੀ ਸਮੇਂ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਵਕਤਾ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਜਲੰਧਰ ਡਾ. ਸੁਰਜੀਤ ਸਿੰਘ ਸਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰੋ. ਜਸਰੀਨ ਕੌਰ, ਪ੍ਰੋ. ਨਵਦੀਪ ਕੌਰ ਅਤੇ ਡਾ. ਗਗਨਦੀਪ ਕੌਰ ਨੇ ਮੁੱਖ ਵਕਤਾ ਦਾ ਸਵਾਗਤ ਕੀਤਾ। ਡਾ. ਸੁਰਜੀਤ ਸਿੰਘ ਨੇ ਸਿਹਤਮੰਦ ਦਿਲ ਨੂੰ ਬਣਾਈ ਰੱਖਣ ਲਈ ਪੋਸ਼ਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਇਸ ਸਮਾਗਮ ਦਾ ਮੰਚ ਸੰਚਾਲਨ ਡਾ. ਉਪਮਾ ਅਰੋੜਾ ਵੱਲੋਂ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਇਆ। -ਪੱਤਰ ਪ੍ਰੇਰਕ

Advertisement

Advertisement