For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਘੁਲਾਟੀਏ ਬਾਪੂ ਗੁਰਚਰਨ ਸਿੰਘ ਨੂੰ ਸਮਰਪਿਤ ਸਮਾਗਮ

10:57 AM Nov 19, 2023 IST
ਆਜ਼ਾਦੀ ਘੁਲਾਟੀਏ ਬਾਪੂ ਗੁਰਚਰਨ ਸਿੰਘ ਨੂੰ ਸਮਰਪਿਤ ਸਮਾਗਮ
ਸਮਾਗਮ ਦੌਰਾਨ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 18 ਨਵੰਬਰ
ਇੱਥੋਂ ਨਜ਼ਦੀਕ ਪੈਂਦੇ ਪਿੰਡ ਲਾਧੂਪੁਰ ਵਿੱਚ ਆਜ਼ਾਦੀ ਘੁਲਾਟੀਏ ਬਾਪੂ ਗੁਰਚਰਨ ਸਿੰਘ ਦਾ 113ਵਾਂ ਜਨਮ ਦਿਨ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਖ਼ਤਾਵਰ ਸਿੰਘ ਨੇ ਦੱਸਿਆ ਕਿ ਬਾਪੂ ਜੀ ਦੇ ਜਨਮ ਦਿਨ ’ਤੇ ਫਰੀਡਮ ਫਾਈਟਰ ਚੈਰੀਟੇਬਲ ਟਰੱਸਟ ਵੱਲੋਂ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਭਾਈ ਅਜੀਤ ਸਿੰਘ ਦਰਦੀ ਦੇ ਜਥੇ ਵੱਲੋਂ ਵਾਰਾਂ ਗਾ ਕੇ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸਵਰਨ ਸਿੰਘ ਵਿਰਕ, ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਕਾਮਰੇਡ ਗੁਰਮੇਜ ਸਿੰਘ ਕਾਦੀਆਂ ਅਤੇ ਬਲਬੀਰ ਸਿੰਘ ਮੱਲ੍ਹੀ ਆਦਿ ਨੇ ਅਜੋਕੇ ਸਮੇਂ ਦੇ ਹਾਲਾਤ ਤੋਂ ਜਾਣੂ ਕਰਵਾਉਂਦਿਆਂ ਬਾਪੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਨਵਜਿੰਦਰ ਸਿੰਘ ਉਰਫ਼ ਬੱਗਾ ਕੋਚ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਵੱਲੋਂ ਹਰਜੀਤ ਸਿੰਘ ਲਾਧੂਪੁਰ, ਕੁਲਵੰਤ ਸਿੰਘ ਸ਼ੀਂਹ ਭੱਟੀ, ਜੋਗਿੰਦਰ ਸਿੰਘ ਘੋੜੇਵਾਂਹ ਅਤੇ ਜੋਗਿੰਦਰ ਸਿੰਘ ਸ਼ੀਂਹ ਭੱਟੀ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਿਵਲ ਹਸਪਤਾਲ ਗੁਰਦਾਸਪੁਰ ਦੀ ਡਾਕਟਰਾਂ ਦੀ ਟੀਮ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਕਰੀਬ 10 ਜਣਿਆਂ ਵੱਲੋਂ ਖੂਨ ਦਾਨ ਕੀਤਾ ਗਿਆ। ਇਸ ਮੌਕੇ ਵੱਖ ਵੱਖ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਸੂਬੇਦਾਰ ਜਸਵੰਤ ਸਿੰਘ ਜੀਦੜ, ਚੈਂਚਲ ਸਿੰਘ ਬਾਗੜੀਆਂ, ਜਸਵੰਤ ਸਿੰਘ ਨੈਨੋਕੋਟ, ਠਾਕੁਰ ਤਰਸੇਮ ਸਿੰਘ, ਗੁਰਮੇਲ ਸਿੰਘ ਗਿੱਲ, ਹਰਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

Advertisement

Advertisement
Author Image

Advertisement
Advertisement
×