For the best experience, open
https://m.punjabitribuneonline.com
on your mobile browser.
Advertisement

ਪੀਐੱਸਯੂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ

08:12 AM Mar 28, 2024 IST
ਪੀਐੱਸਯੂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਮਾਰਚ
ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਇਨਕਲਾਬੀ ਕਵੀ ਪਾਸ਼ ਨੂੰ ਸਮਰਪਿਤ ਇਕੱਤਰਤਾ ਕੀਤੀ ਗਈ। ਵਿਦਿਆਰਥੀ ਆਗੂ ਗੁਰਦਾਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਫਾਂਸੀ ਦੇ ਤਖ਼ਤੇ ਤੋਂ ਦਿੱਤੇ ਨਾਅਰੇ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਸਾਮਰਾਜਵਾਦ ਮੁਰਦਾਬਾਦ’ ਨੂੰ ਬੁਲੰਦ ਕਰਨਾ ਸਮੇਂ ਦੀ ਅਣਸਰਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸਾਮਰਾਜ ਦਾ ਹੱਲਾ ਨਵ-ਉਦਾਰਵਾਦੀ ਨੀਤੀਆਂ ਰਾਹੀਂ ਮੁਲਕ ਦੇ ਹਰ ਤਬਕੇ ਉੱਤੇ ਹੋ ਰਿਹਾ ਹੈ ਅਤੇ ਸਰਕਾਰੀ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਵਿੱਚ ਵੱਡੀ ਗਿਣਤੀ ’ਚ ਅਸਾਮੀਆਂ ਖਾਲੀ ਹਨ ਪਰ ਇਨ੍ਹਾਂ ਨੂੰ ਭਰਨ ਦੀ ਥਾਂ ਖਤਮ ਕੀਤਾ ਜਾ ਰਿਹਾ ਹੈ। ਅਮੀਰਾਂ ਅਤੇ ਗਰੀਬਾਂ ਦੀ ਆਮਦਨ ਵਿਚਕਾਰ ਵੱਡਾ ਪਾੜਾ ਹੈ, ਜੋ ਲਗਾਤਾਰ ਹੋਰ ਵਧ ਰਿਹਾ ਹੈ। ਉਨ੍ਹਾਂ ਆਖਿਆ ਕਿ ਕੇਂਦਰ ਦੀ ਫ਼ਿਰਕੂ ਫਾਸ਼ੀ ਹਕੂਮਤ ਵੱਲੋਂ ਸਿੱਖਿਆ ਦਾ ਨਿੱਜੀਕਰਨ ਅਤੇ ਭਗਵਾਂਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਲੋਕ ਵਿਰੋਧੀ ਫੈਸਲਿਆਂ ਦਾ ਹਰ ਤਬਕੇ ਵੱਲੋਂ ਜ਼ੋਰਦਾਰ ਵਿਰੋਧ ਕਰਦਿਆਂ, ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਸੇਧ ਲੈ ਕੇ ਸਾਮਰਾਜੀ ਨੀਤੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×