ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਸਮਰਪਿਤ ਸਮਾਗਮ ਅੱਜ

08:32 AM Feb 10, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਅਟਾਰੀ, 9 ਫਰਵਰੀ
ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿੱਚ ਉਨ੍ਹਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜਣਗੇ। ਉਨਾਂ ਨੇ ਦੱਸਿਆ ਕਿ ਸਵੇਰੇ 10 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਫ਼ੌਜ ਅਤੇ ਪੁਲੀਸ ਦੇ ਜਵਾਨਾਂ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਜਾਵੇਗੀ।

Advertisement

Advertisement