ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਪੱਤਰ ਪ੍ਰੇਰਕ
ਟੱਲੇਵਾਲ, 29 ਜੁਲਾਈ
ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮੇਂ ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ, ਭਾਈ ਗੁਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਅਤੇ ਕਥਾਵਾਚਕ ਭਾਈ ਸਤਪਾਲ ਸਿੰਘ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਇਸ ਉਪਰੰਤ ਐੱਸਜੀਪੀਸੀ ਦੀ ਜਗ੍ਹਾ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਬੂਟੇ ਲਾਏ ਗਏ। ਐੱਸਜੀਪੀਸੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਐੱਸਜੀਪੀਸੀ ਵੱਲੋਂ ਪੌਣ-ਪਾਣੀ ਦੀ ਸ਼ੁੱਧਤਾ ਲਈ ਬੂਟੇ ਲਾਏ ਜਾ ਰਹੇ ਹਨ। ਇ ਸਤੋਂ ਪਹਿਲਾਂ ਵੀ ਇੱਥੇ ਹੀ ਤਿੰਨ ਏਕੜ ਵਿੱਚ ਮਿਨੀ ਜੰਗਲ ਲਗਾਇਆ ਗਿਆ ਸੀ ਅਤੇ ਉਹ ਬੂਟੇ ਹੁਣ ਦਰੱਖਤ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਐੱਸਜੀਪੀਸੀ ਦੇ ਪ੍ਰਬੰਧ ਅਧੀਨ ਗੁਰੂ ਘਰ ਦੀਆਂ ਜ਼ਮੀਨਾਂ ਵਿੱਚ ਵੱਖ-ਵੱਖ ਥਾਵਾਂ ’ਤੇ 10000 ਛਾਂਦਾਰ, ਫ਼ਲਦਾਰ ਅਤੇ ਬੀਮਾਰੀਆਂ ਤੋਂ ਰਹਿਤ ਕਰਨ ਵਾਲੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਸੰਜੀਵ ਸ਼ੋਰੀ, ਜਰਨੈਲ ਸਿੰਘ ਭੋਤਨਾ, ਮੈਨੇਜਰ ਨਿਰਮਲ ਸਿੰਘ ਹੰਡਿਆਇਆ, ਹੈੱਡ ਗ੍ਰੰਥੀ ਰਣਵੀਰ ਸਿੰਘ, ਇੰਦਰਜੀਤ ਸਿੰਘ ਮੀਤ ਮੈਨੇਜਰ, ਅਮਰਜੀਤ ਸਿੰਘ ਖਜ਼ਾਨਚੀ, ਗੁਰਜੰਟ ਸਿੰਘ ਸੋਨਾ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।
ਐੱਨਐੱਸ ਮੈਮੋਰੀਅਲ ਸਕੂਲ ਵਿੱਚ ਪ੍ਰਕਾਸ਼ ਪੁਰਬ ਮਨਾਇਆ
ਭੁੱਚੋ ਮੰਡੀ (ਪੱਤਰ ਪ੍ਰੇਰਕ): ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸਥਾਨਕ ਐੱਨਐੱਸ ਮੈਮੋਰੀਅਲ ਸਕੂਲ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ। ਇਸ ਮੌਕੇ ਪ੍ਰਿੰਸੀਪਲ ਮੈਡਮ ਕੁਲਦੀਪ ਕੌਰ ਗਿੱਲ ਨੇ ਕਿਹਾ ਕਿ ਬਾਲਾ ਪ੍ਰੀਤਮ ਦੇ ਨਾਂ ਨਾਲ ਜਾਣੇ ਜਾਂਦੇ ਅੱਠਵੇਂ ਪਾਤਸ਼ਾਹ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਲੋਕ ਸੇਵਾ ਹਿੱਤ ਆਪਣਾ ਜੀਵਨ ਅਰਪਣ ਕਰਦਿਆਂ ਇਹ ਸੰਦੇਸ਼ ਦਿੱਤਾ ਸੀ ਕਿ ਮਨੁੱਖਤਾ ਧਰਮ ਤੇ ਜਾਤ ਤੋਂ ਉੱਪਰ ਹੈ। ਇਸ ਮੌਕੇ ਸਕੂਲ ਦੇ ਐੱਮਡੀ ਅੰਗਰੇਜ਼ ਸਿੰਘ ਗਿੱਲ, ਸਿਮਰਨਪ੍ਰੀਤ ਕੌਰ ਸੰਧੂ, ਮੈਡਮ ਮੰਜੂ ਬਾਲਾ, ਕਰਮਪ੍ਰੀਤ ਕੌਰ, ਅਮਨਦੀਪ ਕੌਰ ਤੇ ਡੀਪੀ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।