ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

07:26 AM Sep 08, 2024 IST
ਸਮਾਗਮ ਵਿੱਚ ਹਾਜ਼ਰੀ ਭਰ ਰਹੀ ਸੰਗਤ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਸਤੰਬਰ
ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਦੇ ਸਿਧਾਂਤ ’ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ। ਉਹ ਦਾਣਾ ਮੰਡੀ ਨੇੜੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 26ਵੇਂ ਧਾਰਮਿਕ ਨੂਰੀ ਦੀਵਾਨਾਂ ਦੀ ਆਰੰਭਤਾ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੀਵਨ ’ਚ ਪਾਣੀ ਦੀ ਸਾਂਭ-ਸੰਭਾਲ, ਧਰਤੀ ਦੀ ਸਫ਼ਾਈ ਅਤੇ ਹਵਾ ਨੂੰ ਪ੍ਰਦੂਸ਼ਣ ਰਹਿਤ ਰੱਖਣਾ ਸਮੇਂ ਦੀ ਵੱਡੀ ਲੋੜ ਹੈ। ਇਸ ਲਈ ਹਰ ਸ਼ਹਿਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਜਿਸ ਉਪਰੰਤ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਜੱਸ ਕੀਤਾ ਗਿਆ। ਇਸ ਤੋਂ ਬਾਅਦ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਵੱਲੋਂ ਦੀਵਾਨ ਸਜਾਏ ਗਏ। ਉਨ੍ਹਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਇਸ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਜੀਤ ਸਿੰਘ, ਹਰਦਿਆਲ ਸਿੰਘ, ਮਹਿੰਦਰ ਸਿੰਘ ਲੋਟੇ, ਕੁਲਦੀਪ ਸਿੰਘ ਕਲਸੀ, ਕੁਲਵਿੰਦਰ ਸਿੰਘ ਟੀਟੂ, ਇੰਦਰਜੀਤ ਸਿੰਘ ਪੱਪੀ, ਹਰਪਾਲ ਸਿੰਘ ਘਟੌੜੇ, ਦਲੀਪ ਸਿੰਘ ਕਲੇਰ, ਕੁਲਦੀਪ ਕੌਰ, ਜਸਵੀਰ ਕੌਰ, ਵਿਮਲਾ ਰਾਣੀ, ਗੁਰਦਿਆਲ ਕੌਰ, ਗੁਰਦੇਵ ਕੌਰ, ਕੁਲਦੀਪ ਕੌਰ ਅਤੇ ਸਤਨਾਮ ਕੌਰ ਮੌਜੂਦ ਸਨ।

Advertisement

Advertisement