For the best experience, open
https://m.punjabitribuneonline.com
on your mobile browser.
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

08:43 AM Sep 09, 2024 IST
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਸੰਤ ਅਮੀਰ ਸਿੰਘ।
Advertisement

ਗੁਰਿੰਦਰ ਸਿੰਘ
ਲੁਧਿਆਣਾ, 8 ਸਤੰਬਰ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਤ ਅਮੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਅਜੋਕੇ ਸਮੇਂ ਅਤੇ ਭਵਿੱਖ ਦੇ ਮੱਦੇਨਜ਼ਰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਮਹੱਤਵ ਵਿਸ਼ੇ ਨੂੰ ਕੇਂਦਰ ਬਣਾ ਕੇ ਸਮਝਾਇਆ। ਉਨ੍ਹਾਂ ਕਿਹਾ ਕਿ ਮਨੁੱਖ ਜੀਵਨ ਦਾ ਹਰ ਪੱਖ ਚੰਗਾ ਬਣਾਉਣ ਲਈ ਗੁਰਬਾਣੀ ਉਪਦੇਸ਼ ਦਿੰਦੀ ਹੈ। ਗੁਰਬਾਣੀ ਵਿੱਚ ਇਹ ਸਮਰੱਥਾ ਹੈ ਕਿ ਇਸ ਦੇ ਅਨੁਸਾਰੀ ਹੋ ਕੇ ਚੱਲਣ ਨਾਲ ਮਨੁੱਖ ਸਹੀ ਅਰਥਾਂ ਵਿੱਚ ਸੱਭਿਅਕ ਬਣਦਾ ਹੈ ਅਤੇ ਸੰਗਤੀ ਰੂਪ ਵਿੱਚ ਅਜਿਹੇ ਗੁਰਮੁਖ ਇੱਕ ਉੱਚੇ ਸੁੱਚੇ ਸਮਾਜ ਦੀ ਸਿਰਜਣਾ ਕਰਨ ਦੇ ਯੋਗ ਬਣ ਜਾਂਦੇ ਹਨ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮੁੱਚੀ ਲੋਕਾਈ ਨੂੰ ਗੁਰੂ ਗ੍ਰੰਥ ਸਾਹਿਬ ਦੇ ਆਦੇਸ਼ ਅਨੁਸਾਰ ਆਪਣਾ ਜੀਵਨ ਜਿਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Advertisement

Advertisement
Advertisement
Author Image

Advertisement