ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

07:46 AM Jun 06, 2024 IST
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਭਾਈ ਗੁਰਵਿੰਦਰ ਸਿੰਘ ਲੁਧਿਆਣਾ ਵਾਲਿਆਂ ਦਾ ਜਥਾ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 5 ਜੂਨ
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਪਹਿਲਾ ਸਮਾਗਮ ਇੱਥੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿੱਚ ਕੀਤਾ ਗਿਆ। ਇਸ ਤੋਂ ਪਹਿਲਾਂ ਇਸਤਰੀ ਸਤਿਸੰਗ ਦੀਆਂ ਬੀਬੀਆਂ ਵੱਲੋਂ ਸ਼ੁਰੂ ਕੀਤੀਆਂ ਸੁਖਮਨੀ ਸਾਹਿਬ ਦੀ ਲੜੀਆਂ ਦੇ ਭੋਗ ਪਾਏ ਗਏ। ਇਸ ਮੌਕੇ ਗਿਆਨੀ ਸਾਹਿਬ ਸਿੰਘ ਨੇ ਗੁਰੂ ਜੀ ਦੀ ਅਦੁੱਤੀ ਸ਼ਹਾਦਤ ’ਤੇ ਚਾਨਣਾ ਪਾਇਆ।
ਇਸ ਦੌਰਾਨ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਾਈ ਗਈ। ਰਾਤ ਦੇ ਸਮਾਗਮ ਵਿਚ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਗੌਤਮ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮਗਰੋਂ ਗਿਆਨੀ ਸਾਹਿਬ ਸਿੰਘ ਨੇ ਕਥਾ ਰਾਹੀਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਇਆ। ਲੁਧਿਆਣਾ ਤੋਂ ਆਏ ਭਾਈ ਗੁਰਵਿੰਦਰ ਸਿੰਘ ਨੇ ਗੁਰੂ ਸ਼ਬਦ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।
ਉਨ੍ਹਾਂ ਗੁਰੂ ਦੀ ਸ਼ਹਾਦਤ ਬਾਰੇ ਕਥਾ ਕਰਕੇ ਲੋਕਾਂ ਨੂੰ ਗੁਰੂ ਦੇ ਲੜ ਲੱਗਣ ਲਈ ਆਖਿਆ। ਇਸ ਮੌਕੇ ਗੁਰਦੁਆਰਾ ਦੇ ਸੀਨੀਅਰ ਮੀਤ ਗ੍ਰੰਥੀ ਗਿਆਨੀ ਸੁਬੇਗ ਸਿੰਘ ,ਭਗਵੰਤ ਸਿੰਘ ਖਾਲਸਾ, ਕੁਲਵੰਤ ਸਿੰਘ ਰਫੀਕ, ਸੁਖਚੈਨ ਸਿੰਘ, ਮਲਕਿੰਦਰ ਸਿੰਘ, ਨਿਰੰਜਣ ਸਿੰਘ ਸੇਤੀਆ, ਮਨਜੀਤ ਸਿੰਘ, ਦਲਜੀਤ ਸਿੰਘ ਮੌਜੂਦ ਸਨ। ਸਮਾਗਮ ਮਗਰੋਂ ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement

Advertisement
Advertisement