ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਜੂਨ
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਚ ਚਲ ਰਹੀ ਪੰਜ ਰੋਜ਼ਾ ਗੁਰਮਤਿ ਸਮਾਗਮਾਂ ਦੀ ਲੜੀ ਵਿੱਚ ਪੰਜਵੇਂ ਸਮਾਗਮ ਵਿਚ ਗੁਰਦੁਆਰੇ ਦੇ ਸੀਨੀਅਰ ਮੀਤ ਗ੍ਰੰਥੀ ਗਿਆਨੀ ਸ਼ੁਬੇਗ ਸਿੰਘ ਨੇ ਕਥਾ ਰਾਹੀਂ ਗੁਰੂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਾਇਆ। ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਗੌਤਮ ਸਿੰਘ ਦੇ ਜਥੇ ਨੇ ਰਸ ਭਿੰਨਾ ਕੀਰਤਨ ਕੀਤਾ। ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਅਰਵਿੰਦਰ ਕੌਰ, ਬਲਜੀਤ ਕੌਰ, ਸ਼ਰਨਜੀਤ ਕੌਰ, ਰਣਬੀਰ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ ,ਇੰਦੂ ਨੇ ਗੁਰਬਾਣੀ ਦੇ ਕੀਰਤਨ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਤੇ ਨਰਿੰਦਰ ਪਾਲ ਸਿੰਘ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸੇ ਦੌਰਾਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਤੇ ਗੁਰੂ ਘਰ ਵਿਚ ਲੰਗਰ ਅਤੁੱਟ ਵਰਤਾਇਆ ਗਿਆ। ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ। ਇਸ ਮੌਕੇ ਗੁਰਤੇਜ ਸਿੰਘ ਸੇਖੋਂ, ਗੁਰਦੇਵ ਸੂਰਾ, ਬਲਕਾਰ ਸਿੰਘ ਰਾਵਾ, ਬਲਬੀਰ ਸਿੰਘ, ਮਨਜੀਤ ਸਿੰਘ , ਜਸਵਿੰਦਰ ਸਿੰਘ ਬਕਾਲੀ ਆਦਿ ਤੋਂ ਇਲਾਵਾ ਕਈ ਪਤਵੰਤੇ ਮੌਜੂਦ ਸਨ।