ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

07:05 AM Jun 10, 2024 IST
ਸਮਾਗਮ ਵਿੱਚ ਸੰਬੋਧਨ ਕਰਦੇ ਹੋਏ ਆਗੂ ਤੇ ਹਾਜ਼ਰ ਕਾਰਕੁਨ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜੂਨ
ਜਮਹੂਰੀ ਕਿਸਾਨ ਸਭਾ ਦੀ ਇਕਾਈ ਅੰਮ੍ਰਿਤਸਰ ਵੱਲੋਂ ਕਾਮਰੇਡ ਫੌਜਾ ਸਿੰਘ ਭੁੱਲਰ ਮੈਮੋਰੀਅਲ ਹਾਲ ’ਚ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਟਹਿਲ ਸਿੰਘ ਚੇਤਨਪੁਰਾ, ਗੁਰਮੇਜ ਸਿੰਘ ਤਿੰਮੋਵਾਲ, ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ ਨੇ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ੁਲਮ ਖ਼ਿਲਾਫ਼ ਹਥਿਆਰਬੰਦ ਸੰਘਰਸ਼ ਕੀਤਾ, ਉਥੇ ਨਾਲ ਹੀ ਜਾਗੀਰਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਰਤੀ ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਇਸੇ ਕਰ ਕੇ ਹੀ ਸਮੇਂ ਦੇ ਹਾਕਮਾਂ ਵੱਲੋਂ ਉਸ ਦੇ ਪੁੱਤਰ ਅਤੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਫਿਰ ਦੇਸ਼ ਦੇ ਹਾਕਮ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਦਿਨ ਮੌਕੇ ਸਰਕਾਰਾਂ ਦੀ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ, ਇਹੋ ਹੀ ਬਾਬਾ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਸਭਾ ਦੇ ਸੂਬਾਈ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੁਹਾਵਾ ਆਦਿ ਆਗੂਆਂ ਨੇ ਸੰਬੋਧਨ ਕੀਤਾ।

Advertisement

Advertisement
Advertisement