ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ
ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 27 ਦਸੰਬਰ
ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਮੁੱਖ ਸੇਵਾਦਰ ਦਰਬਾਰ ਏ ਖਾਲਸਾ ਨੇ ਚਮਕੌਰ ਦੇ ਮੈਦਾਨ ਜੰਗ ਸਬੰਧੀ ਖੋਜ ਭਰਪੂਰ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜ ਕੇ ਅਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਅਕੈਡਮੀ ਦੀ ਵਿਦਿਆਰਥਣ ਦਪਿੰਦਰ ਕੌਰ ਵੱਲੋਂ ਸ਼ਬਦ ਕੀਰਤਨ ਤੇ ਪ੍ਰਭਸਿਮਰਤ ਕੌਰ, ਪ੍ਰਭਜੋਤ ਕੌਰ ਨੇ ਸਾਹਿਬਜ਼ਾਦਿਆਂ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ। ਪ੍ਰਿੰਸੀਪਲ ਵਿਜੇ ਪਲਾਹਾ ਨੇ ਭਾਈ ਮਾਝੀ ਨੂੰ ਸਨਮਾਨਿਤ ਕੀਤਾ।
ਦੇਵੀਗੜ੍ਹ (ਪੱਤਰ ਪ੍ਰੇਰਕ): ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫਕੀਰਾਂ ਛੰਨਾ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ।