ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ
ਖੇਤਰੀ ਪ੍ਰਤੀਨਿਧ
ਧੂਰੀ, 19 ਦਸੰਬਰ
ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿੱਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਪੰਜ ਰੋਜ਼ਾ ਗੁਰਮਤਿ ਕਥਾ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੰਤ ਸਿੰਘ ਵਿਰਕ ਨੇ ਦੱਸਿਆ ਕਿ ਸਮਾਗਮ ਦਾ ਆਰੰਭ ਰੋਜ਼ਾਨਾ ਸ਼ਾਮ ਸਮੇਂ ਸ਼ਬਦ ਕੀਰਤਨ ਨਾਲ ਹੁੰਦਾ ਰਿਹਾ। ਇਸ ਉਪਰੰਤ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਇਤਿਹਾਸਕ ਤੇ ਸਿਧਾਂਤਕ ਕਥਾ ਕੀਤੀ ਗਈ। ਗੁਰਮਤਿ ਸਮਾਗਮ ਦੇ ਪਹਿਲੇ ਦਿਨ ਭਾਈ ਗੁਰਪਾਲ ਸਿੰਘ ਵਿਦਿਆਰਥੀ ਦਮਦਮੀ ਟਕਸਾਲ ਨੇ ਸ਼ਹੀਦਾਂ ਦੀ ਕਥਾ ਸੁਣਾਈ। ਦੂਜੇ ਦਿਨ ਭਾਈ ਪ੍ਰਿਤਪਾਲ ਸਿੰਘ, ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਨੇ ਸ਼ਹੀਦਾਂ ਦੇ ਕਥਾ ਪ੍ਰਸੰਗ ਸੁਣਾਏ। ਤੀਜੇ ਦਿਨ ਪ੍ਰੋ. ਸਰਬਜੀਤ ਸਿੰਘ ਧੂੰਦਾਂ ਨੇ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਚੌਥੇ ਦਿਨ ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਸ਼ਹੀਦੀ ਦਾ ਇਤਿਹਾਸ ਸੁਣਾਇਆ। ਪੰਜਵੇਂ ਦਿਨ ਗਿਆਨੀ ਜਸਵਿੰਦਰ ਸਿੰਘ ਦਰਦੀ ਪ੍ਰਧਾਨ ਵਿਸ਼ਵ ਸਿੱਖ ਪ੍ਰਚਾਰਕ ਸੰਸਥਾ, ਸ੍ਰੀ ਅਕਾਲ ਤਖਤ ਸਾਹਿਬ ਨੇ ਪਹੁੰਚ ਕੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਨਵਿੰਦਰ ਸਿੰਘ ਪੰਧੇਰ ਨੇ ਦੱਸਿਆ ਕਿ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਭਾਈ ਜਸਵੀਰ ਸਿੰਘ ਹੈੱਡ ਗ੍ਰੰਥੀ, ਭਾਈ ਗੁਰਜੰਟ ਸਿੰਘ ਗ੍ਰੰਥੀ, ਮੈਨੇਜਰ ਭਾਈ ਹਰਦੀਪ ਸਿੰਘ, ਭਾਈ ਜਗਤਾਰ ਸਿੰਘ, ਵਰਿੰਦਰ ਸਿੰਘ, ਸਤਿਨਾਮ ਸਿੰਘ, ਭਰਪੂਰ ਸਿੰਘ, ਬਲਜਿੰਦਰ ਸਿੰਘ, ਬੱਬੂ, ਰਾਜਵੀਰ ਸਿੰਘ, ਅੰਮ੍ਰਿਤ ਸਿੰਘ ਤੇ ਪ੍ਰਿੰ. ਮੇਜਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।