ਪਿੰਡ ਕੁਲਾਰ ਖੁਰਦ ਵਿੱਚ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਜੂਨ
ਜੂਨ -1984 ਦੇ ਘੱਲੂਘਾਰੇ ਦੇ ਸ਼ਹੀਦਾਂ ਅਤੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਪਿੰਡ ਕੁਲਾਰ ਖੁਰਦ ਵਿੱਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ ਕਰਵਾਇਆ ਗਿਆ। ਸੁਸਾਇਟੀ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਸੁਰਜੀਤ ਸਿੰਘ ਫੌਜੀ, ਅਮਰਿੰਦਰ ਸਿੰਘ ਮੌਖਾ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਬਿੱਲੂ ਦੀ ਦੇਖ ਰੇਖ ਹੇਠ ਹੋਏ ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਨਾਲ ਕੀਤੀ ਗਈ। ਚਰਨਜੀਤ ਪਾਲ ਸਿੰਘ, ਸੁਰਿੰੰਦਰਪਾਲ ਸਿੰਘ ਸਿਦਕੀ, ਅਰਵਿੰਦ ਸਿੰਘ ਅਤੇ ਭਾਈ ਦਰਸ਼ਨ ਸਿੰਘ ਕੁਲਾਰਾਂ ਵਾਲਿਆਂ ਦੇ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਜਦੋਂ ਕਿ ਭਾਈ ਗੁਰਿੰਦਰ ਸਿੰਘ ਗੁਜਰਾਲ ਨੇ ਗੁਰੂ ਅਰਜਨ ਦੇਵ ਦੀ ਲਾਸਾਨੀ ਸ਼ਹਾਦਤ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੇ ਅਮੁੱਲ ਖਜ਼ਾਨੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਸੰਦੇਸ਼ਾਂ ਨੂੰ ਅਪਣਾ ਕੇ ਸੁਚੱਜੀ ਜੀਵਨ ਜੁਗਤ ਜਿਊਣ ਦੀ ਪ੍ਰੇਰਨਾ ਕੀਤੀ। ਚਰਨਜੀਤ ਪਾਲ ਸਿੰਘ ਸਕੱਤਰ ਨੇ ਸੁਸਾਇਟੀ ਵੱਲੋਂ ਹਫਤਾਵਾਰੀ ਪਾਠ, ਮਹੀਨੇ ਵਾਰ ਰਾਤਰੀ ਕੀਰਤਨ ਦਰਬਾਰ ਅਤੇ ਚੱਲ ਰਹੀ ਸਹਿਜ ਪਾਠ ਦੀ ਸੇਵਾ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ। ਸੁਰਜੀਤ ਸਿੰਘ ਫੌਜੀ ਮੈਂਬਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਨੇ ਸੁਸਾਇਟੀ ਵੱਲੋਂ ਕੀਤੇ ਸਮਾਗਮ ਅਤੇ ਹੋਰ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਸੇਖੋਂ, ਗੁਰਵਿੰਦਰ ਸਿੰਘ, ਕੈਪਟਨ ਮਹਿੰਦਰ ਸਿੰਘ ਸਿੱਧੂ, ਮਨਜੀਤ ਸਿੰਘ ਨੰਬਰਦਾਰ, ਮਨਜਿੰਦਰ ਸਿੰਘ ਸੇਖੋਂ ਆਦਿ ਸ਼ਾਮਲ ਸਨ।