For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਵੱਲੋਂ ਟੌਹੜਾ ਨੂੰ ਸਮਰਪਿਤ ਸਮਾਗਮ ਅੱਜ

07:45 AM Sep 24, 2024 IST
ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਵੱਲੋਂ ਟੌਹੜਾ ਨੂੰ ਸਮਰਪਿਤ ਸਮਾਗਮ ਅੱਜ
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੁਰਜੀਤ ਸਿੰਘ ਗੜ੍ਹੀ ਅਤੇ ਹੋਰ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗੁਰਮਤਿ ਸਮਾਗਮ ਵਿੱਚ 24 ਸਤੰਬਰ ਨੂੰ ਹੋਰਨਾਂ ਧਿਰਾਂ ਸਣੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਅਤੇ ਵਰਕਰ ਸ਼ਾਮਲ ਹੋਣਗੇ। ਸਮਾਗਮ ਦੀਆਂ ਤਿਆਰੀਆਂ ਦੇ ਮੁੱਖ ਪ੍ਰਬੰਧਕ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸਬ ਕਮੇਟੀ ਦੇ ਮੈਂਬਰ ਜਗਦੀਪ ਚੀਮਾ, ਸੱਚਖੰਡ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਅੱਜ ਸ਼ਾਮੀ ਤਿਆਰੀਆਂ ਦਾ ਜਾਇਜ਼ਾ ਲਿਆ। ਸ੍ਰੀ ਗੜ੍ਹੀ ਨੇ ਕਿਹਾ ਕਿ ਜਥੇਦਾਰ ਟੌਹੜਾ ਕਿਉਕਿ ਸ਼੍ਰੋਮਣੀ ਕਮੇਟੀ ਦੇ ਢਾਈ ਦਹਾਕਿਆਂ ਤੋਂ ਵੀ ਵੱਧ ਸਮਾਂ ਪ੍ਰਧਾਨ ਰਹੇ ਹਨ, ਜਿਸ ਕਰਕੇ ਕਮੇਟੀ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਨ੍ਹਾਂ ਦੀ ਪਲੇਠੀ ਜਨਮ ਸ਼ਤਾਬਦੀ ਨੂੰ ਧੂਮ ਧਾਮ ਨਾਲ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਣੇ ਸਿੱਖ ਸੰਪਰਦਾਵਾਂ ਦੇ ਮੁਖੀ ਵੀ ਪੁੱਜਣਗੇ। ਸੰਗਤ ਦੀ ਆਮਦ ਦੇ ਮੱਦੇਨਜ਼ਰ ਕਮੇਟੀ ਦੇ ਮੁਲਾਜ਼ਮ ਤੇ ਅਧਿਕਾਰੀ ਤਾਇਨਾਤ ਰਹਿਣਗੇ ਉਥੇ ਹੀ ਟਰੈਫਿਕ ਦੇ ਸੁਚਾਰੂ ਪ੍ਰਬੰਧ ਦੀ ਵਿਵਸਥਾ ਤੋਂ ਇਲਾਵਾ ਦੂਰ ਦੁਰਾਡੇ ਤੋਂ ਆਉਣ ਵਾਲੀ ਸੰਗਤ ਅਤੇ ਸਟਾਫ਼ ਲਈ ਸਰਾਵਾਂ ਵਿੱਚ ਠਹਿਰਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਨੌਜਵਾਨ ਅਕਾਲੀ ਆਗੂ ਸੁਰਿੰਦਰ ਸਿੰਘ ਘੁਮਾਣਾ, ਗੁਰਦੁਆਰਾ ਮੈਨੇਜਰ ਰਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ ਤੇ ਸੁਰਜੀਤ ਸਿੰਘ ਕੌਲੀ ਸਣੇ ਕੰਵਰ ਬੇਦੀ ਮੌਜੂਦ ਸਨ।

Advertisement

Advertisement
Advertisement
Author Image

joginder kumar

View all posts

Advertisement