For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸਮਾਗਮ

10:27 AM Jul 18, 2024 IST
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸਮਾਗਮ
ਸਮਾਗਮ ਦੌਰਾਨ ਭਾਈ ਮਨਵੀਰ ਸਿੰਘ ਮਨੀ ਕੀਰਤਨ ਕਰਦੇ ਹੋਏ। -ਫੋਟੋ: ਜੱਗੀ
Advertisement

ਪੱਤਰ ਪ੍ਰੇਰਕ
ਪਾਇਲ, 17 ਜੁਲਾਈ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਅਤੇ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਰਾੜਾ ਸਾਹਿਬ ਸੰਪ੍ਰਦਾਇ ਦੇ ਹਜ਼ੂਰੀ ਜਥੇ ਦੇ ਸਿੰਘ ਭਾਈ ਬਲਦੇਵ ਸਿੰਘ ਤੇ ਭਾਈ ਮਨਵੀਰ ਸਿੰਘ ਮਨੀ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜ਼ਲੂਮਾਂ ਦੀ ਰੱਖਿਆ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪੰਜ ਪਿਆਰਿਆ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 90 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਨੇ ਕੀਤਾ। ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਸਮੂਹ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ ਕਥਾਵਾਚਕ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਮੋਹਣ ਸਿੰਘ ਮਹੋਲੀ, ਡਾ. ਗੁਰਨਾਮ ਕੌਰ ਗਰੇਵਾਲ ਚੰਡੀਗੜ੍ਹ, ਭਾਈ ਮਲਕੀਤ ਸਿੰਘ ਪਨੇਸ਼ਰ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਸੁਖਵਿੰਦਰ ਸਿੰਘ, ਭਾਈ ਸੁਖਵੀਰ ਸਿੰਘ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਹਰਵਿੰਦਰ ਸਿੰਘ ਮਿੰਟੂ, ਗੋਬਿੰਦ ਸਿੰਘ, ਰਣਵੀਰ ਸਿੰਘ, ਕੁਲਦੀਪ ਸਿੰਘ, ਸੁਦਾਗਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement