ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਪੁੰਨਿਆ ਮੌਕੇ ਸਕੂਲ ’ਚ ਸਮਾਗਮ

09:00 AM Jul 22, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 21 ਜੁਲਾਈ
ਬ੍ਰਿਲਿਐਂਟ ਮਾਈਂਡ ਆਰੀਅਨ ਪਬਲਿਕ ਸਕੂਲ ਵਿੱਚ ਗੁਰੂ ਪੁੰਨਿਆ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਮੰਚ ਦਾ ਸੰਚਾਲਨ ਭਾਰਤੀ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਜ ਵਿੱਚ ਅਜਿਹੇ ਗੁਰੂ ਦੀ ਲੋੜ ਹੈ, ਜੋ ਆਪਣੇ ਚੇਲਿਆਂ ਨੂੰ ਵਿਸ਼ੇ ਵਿਕਾਰਾਂ ਤੋਂ ਦੂਰ ਕਰ ਸਕੇ। ਸਮਾਗਮ ਵਿੱਚ ਵਿਦਿਆਰਥੀਆਂ ਨੇ ਭਜਨਾਂ ਰਾਹੀਂ ਸਭ ਨੂੰ ਮੰਤਰ ਮੁਗਧ ਕੀਤਾ। ਸਕੂਲ ਦੀ ਪ੍ਰਿੰਸੀਪਲ ਆਸ਼ਿਮਾ ਬੱਤਰਾ ਨੇ ਕਿਹਾ ਕਿ ਗੁਰੂ ਪੂਰਨਿਮਾ ਦਾ ਤਿਉਹਾਰ ਗੁਰੂ ਤੇ ਚੇਲੇ ਦੇ ਪਵਿੱਤਰ ਸਬੰਧਾਂ ਦਾ ਪ੍ਰਤੀਕ ਹੁੰਦਾ ਹੈ। ਸਕੂਲ ਦੀ ਕੋਆਰਡੀਨੇਟਰ ਸੰਗੀਤਾ ਕੰਬੋਜ ਨੇ ਕਿਹਾ ਕਿ ਗੁਰੂ ਪੂਰਨਿਮਾ ਸਾਰੇ ਅਧਿਆਤਮਕ ਤੇ ਸਿੱਖਿਆ ਗੁਰੂਆਂ ਨੂੰ ਸਮਰਪਿਤ ਇਕ ਪਰੰਪਰਾ ਹੈ। ਇਸ ਤੋਂ ਇਲਾਵਾ ਸਕੂਲ ਵਿਚ ਕਿੰਡਰ ਗਾਰਟਨ ਕਲਾਸਾਂ ਦੇ ਵਿਦਿਆਰਥੀਆਂ ਨੇ ਕਲੱਬ ਡੇਅ ਮਨਾਇਆ, ਜਿਸ ਵਿੱਚ ਐੱਲਕੇਜੀ ਤੇ ਯੂਕੇਜੀ ਦੇ ਬੱਚਿਆਂ ਨੇ ਹਿੱਸਾ ਲਿਆ।

Advertisement

Advertisement