ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬੇਅੰਤ ਸਿੰਘ ਦੀ ਬਰਸੀ ਮੌਕੇ ਸਮਾਗਮ

06:50 AM Nov 02, 2024 IST
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਗਿਆਨੀ ਬਲਜੀਤ ਸਿੰਘ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਨਵੰਬਰ
ਭਾਈ ਬੇਅੰਤ ਸਿੰਘ ਦੀ ਸ਼ਹੀਦੀ ਸਬੰਧੀ ਬਰਸੀ ਸਮਾਗਮ ਮੌਕੇ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ 1984 ਵਿਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਆਪਣਾ ਫ਼ਰਜ਼ ਨਿਭਾਉਂਦਿਆਂ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸ਼ਹਾਦਤਾਂ ਪ੍ਰਾਪਤ ਕੀਤੀਆਂ।
ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ।

Advertisement

Advertisement