ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਈ ਮਰਦਾਨਾ ਦੇ ਅਕਾਲ ਚਲਾਣਾ ਦਿਵਸ ਮੌਕੇ ਸਮਾਗਮ

08:47 AM Nov 29, 2023 IST
ਅਖੰਡ ਪਾਠ ਦੇ ਭੋਗ ਮਗਰੋਂ ਅਰਦਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਨਵੰਬਰ
ਗੁਰੂ ਨਾਨਕ ਦੇਵ ਜੀ ਦੇ ਸਾਥੀ ਰਹੇ ਭਾਈ ਮਰਦਾਨਾ ਦਾ ਅਕਾਲ ਚਲਾਣਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਜਾਣ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਕੀਤਾ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ। ਹੁਕਮਨਾਮੇ ਮਗਰੋਂ ਭਾਈ ਸਤਵੰਤ ਸਿੰਘ ਕਥਾਵਾਚਕ ਨੇ ਭਾਈ ਮਰਦਾਨਾ ਦੇ ਜੀਵਨ ਬਾਰੇ ਸੰਗਤ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾ ਸਮਾਂ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਦੇ ਜੀਵਨ ਤੋਂ ਸੰਗਤ ਨੂੰ ਸੇਧ ਲੈਣੀ ਚਾਹੀਦੀ ਹੈ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੀ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਰਜਿੰਦਰ ਸਿੰਘ ਬਿੱਟੂ ਤੇ ਹੋਰ ਹਾਜ਼ਰ ਸਨ।

Advertisement

Advertisement
Advertisement