ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

07:06 AM Jul 17, 2024 IST
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਸੰਗਤ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਜੁਲਾਈ
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਸੰਗਤ ਹਾਜ਼ਰ ਸਨ।

Advertisement

Advertisement