ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਗੁਰਵਿੰਦਰ ਸਿੰਘ ਦੀ ਬਰਸੀ ਮੌਕੇ ਸਮਾਗਮ

08:34 PM Jun 23, 2023 IST

ਪੱਤਰ ਪ੍ਰੇਰਕ

Advertisement

ਧਾਰੀਵਾਲ, 8 ਜੂਨ

ਸੀਮਾ ਸੁਰੱਖਿਆ ਬਲ ਦੀ 137 ਬਟਾਲੀਅਨ ਦੇ ਸ਼ਹੀਦ ਕਾਂਸਟੇਬਲ ਗੁਰਵਿੰਦਰ ਸਿੰਘ ਜੌਹਲ ਦੀ ਸਾਲਾਨਾ ਛੇਵੀਂ ਬਰਸੀ ਮੌਕੇ ਸ਼ਹਿਰ ਧਾਰੀਵਾਲ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਮਾਨੇਪੁਰ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਬੀ.ਐਸ.ਐਫ ਸੈਕਟਰ ਹੈੱਡ ਕੁਆਰਟਰ ਦੇ ਕਮਾਂਡੈਂਟ ਜੋਗਿੰਦਰ ਅਗਰਵਾਲ, ਪੀਸੀਟੀ ਹਿਊਮੈਨਿਟੀ ਦੇ ਸੰਸਥਾਪਕ ਜੋਗਿੰਦਰ ਸਿੰਘ ਸਲਾਰੀਆ, ਡਿਪਟੀ ਕਮਾਂਡੈਂਟ ਆਰ.ਕੇ.ਕਸ਼ਯਪ ਆਦਿ ਨੇ ਕਰਕੇ ਸ਼ਹੀਦ ਸਿਪਾਹੀ ਗੁਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮਹਿਮਾਨ ਕਮਾਂਡੈਂਟ ਜੋਗਿੰਦਰ ਅਗਰਵਾਲ ਨੇ ਸੰਬੋਧਨ ਕਰਦੇ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ 26 ਸਾਲ ਦੀ ਉਮਰ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਕੁਰਬਾਨੀ ਉਨ੍ਹਾਂ ਦੀ ਯੂਨਿਟ ਸਮੇਤ ਸਮੂਹ ਬੀ.ਐਸ.ਐਫ ਜਵਾਨਾਂ ਲਈ ਪ੍ਰੇਰਨਾਸਰੋਤ ਹੈ।

Advertisement

Advertisement