ਗੁਰਦੁਆਰਾ ਗੁਰੂ ਰਵਿਦਾਸ ’ਚ ‘ਚਾਰ ਸਾਹਿਬਜ਼ਾਦੇ’ ਫ਼ਿਲਮ ਦਿਖਾਈ
07:41 AM Dec 27, 2024 IST
ਸਮਾਣਾ:
Advertisement
ਇੱਥੇ ਨੌਜਵਾਨ ਭਾਰਤ ਸਭਾ ਸਮਾਣਾ ਕਮੇਟੀ ਵੱਲੋਂ ਸੂਬਾ ਆਗੂ ਦਵਿੰਦਰ ਛਬੀਲਪੁਰ ਅਤੇ ਜ਼ਿਲ੍ਹਾ ਸਕੱਤਰ ਖੁਸ਼ਵੰਤ ਹਨੀ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਚਾਰ ਸਾਹਿਬਜ਼ਾਦੇ’ ਫਿਲਮ ਦਿਖਾਈ ਗਈ। ਇਸ ਮੌਕੇ ਸੂਬਾ ਆਗੂ ਦਵਿੰਦਰ ਛਬੀਲਪੁਰ ਤੇ ਜ਼ਿਲ੍ਹਾ ਸਕੱਤਰ ਖੁਸ਼ਵੰਤ ਹਨੀ ਨੇ ਕਿਹਾ ਕਿ ਸਿੱਖ ਇਤਿਹਾਸ ਵਿਚ ਵੱਡੀ ਪੱਧਰ ਤੇ ਕੁਰਬਾਨੀਆਂ ਦੇਣ ਦੇ ਬਾਵਜੂਦ ਅੱਜ ਵੀ ਸਾਨੂੰ ਹੱਕਾਂ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਅੱਗੇ ਰੁਜ਼ਗਾਰ ਦਾ ਸੰਕਟ ਖੜ੍ਹਾ ਹੋਇਆ ਹੈ। -ਪੱਤਰ ਪ੍ਰੇਰਕ
Advertisement
Advertisement