ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

06:37 AM Jun 13, 2024 IST
ਛਬੀਲ ਦੌਰਾਨ ਸੇਵਾ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ।

ਖਰੜ:

Advertisement

ਗੁਰੂਦੁਆਰਾ ਗੁਰੂ ਨਾਨਕ ਦਰਬਾਰ ਬਡਾਲਾ ਰੋਡ, ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ਦੇ ਯਤਨਾਂ ਸਦਕਾ ਸੰਗਤ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛੋਲਿਆਂ ਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜਸਵੰਤ ਸਿੰਘ ਅਤੇ ਭਾਈ ਸੁਖਦੇਵ ਸਿੰਘ ਵੱਲੋਂ ਗੁਰੂ ਜੀ ਦੀ ਸ਼ਹੀਦੀ ਸਬੰਧੀ ਚਾਨਣਾ ਪਾਇਆ ਗਿਆ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕ੍ਰਿਪਾਲ ਸਿੰਘ, ਸ਼ੀਤਲ ਸਿੰਘ, ਗੁਰਪਾਲ ਸਿੰਘ, ਸੁਰਮੁਖ ਸਿੰਘ, ਬਲਜੀਤ ਸਿੰਘ ਟੀਕਾ, ਗੁਰਵਿੰਦਰ ਸਿੰਘ, ਦਿਲਬਾਗ ਸਿੰਘ, ਬਲਦੇਵ ਸਿੰਘ ਅਤੇ ਸਤਵਿੰਦਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement