ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੱਬੇਵਾਲ ਨੇ ਬਜਰਾਵਰ ’ਚ ਕਲੀਨਿਕ ਦਾ ਨੀਂਹ ਪੱਥਰ ਰੱਖਿਆ

11:12 AM Sep 15, 2024 IST
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਪਿੰਡ ਬਜਰਾਵਰ ਵਿਖੇ ਕਲੀਨਿਕ ਦਾ ਨੀਂਹ ਪੱਥਰ ਰੱਖਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਸਤੰਬਰ
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਡਾ. ਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਸੇਵਾਵਾਂ ਦਾ ਤੇਜ਼ੀ ਨਾਲ ਪਸਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਬਣਨ ਨਾਲ ਪਿੰਡ ਬਜਰਾਵਰ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ’ਚ ਆਧੁਨਿਕ ਮੈਡੀਕਲ ਉਪਕਰਨਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵੰਤ ਸਿੰਘ ਬੋਹਣ, ਜੀਵਨ ਸਸੋਲੀ, ਅਸ਼ੋਕ ਪ੍ਰਧਾਨ, ਸੁਦੇਸ਼ ਹਰਮੋਆ, ਕਰਨੈਲ ਹਰਮੋਆ, ਸ਼ਿੰਦਰ ਪਾਲ, ਕੁਲਵੰਤ ਸਿੰਘ, ਬਲਜਿੰਦਰ ਸਿੰਘ, ਪ੍ਰਮੋਦ ਸਿੰਘ ਆਦਿ ਮੌਜੂਦ ਸਨ।

Advertisement

Advertisement