ਚੱਬੇਵਾਲ ਨੇ ਸੜਕ ਦਾ ਨੀਂਹ ਪੱਥਰ ਰੱਖਿਆ
ਪੱਤਰ ਪ੍ਰੇਰਕ
ਟਾਂਡਾ, 31 ਅਗਸਤ
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਥੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ ’ਤੇ ਪਿੰਡ ਸ਼ਹਿਬਾਜ਼ਪੁਰ ਤੋਂ ਘੋੜੇਸ਼ਾਹ ਅਵਾਨ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਅਤੇ ਚੇਅਰਮੈਨ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ। ਡਾ. ਚੱਬੇਵਾਲ ਨੇ ਦੱਸਿਆ ਕਿ ਕਰੀਬ 896.34 ਲੱਖ ਰੁਪਏ ਦੀ ਲਾਗਤ ਨਾਲ ਕਰੀਬ 12 ਕਿਲੋਮੀਟਰ ਲੰਬੀ ਬਣਨ ਵਾਲੀ ਇਸ ਸੜਕ ਦਾ ਨਿਰਮਾਣ ਕਾਰਜ ਪੰਜਾਬ ਮੰਡੀ ਬੋਰਡ ਵੱਲੋਂ ਥੋੜ੍ਹੇ ਸਮੇਂ ’ਚ ਹੀ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਵਿਸ਼ੇਸ਼ ਯਤਨਾਂ ਸਦਕਾ ਹੀ ਇਸ ਸੜਕ ਦਾ ਕਾਰਜ ਆਰੰਭ ਹੋ ਰਿਹਾ ਹੈ। ਇਸ ਮੌਕੇ ਐਕਸੀਅਨ ਪੰਜਾਬ ਮੰਡੀ ਬੋਰਡ ਦਿਲਪ੍ਰੀਤ ਸਿੰਘ, ਡੀਐੱਸਪੀ ਦਵਿੰਦਰ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਥਾਣਾ ਮੁੱਖੀ ਗੁਰਿੰਦਰਜੀਤ ਸਿੰਘ ਨਾਗਰਾ, ਕੇਸ਼ਵ ਸਿੰਘ ਸੈਣੀ, ਸੁਖਵਿੰਦਰ ਸਿੰਘ ਅਰੋੜਾ ਅਤੇ ਸੁਖਵਿੰਦਰਜੀਤ ਸਿੰਘ ਝਾਵਰ ਵੀ ਮੌਜੂਦ ਸਨ।