ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੱਢਾ ਵੱਲੋਂ ਥਰਮਲ ਪਲਾਂਟ ਦੇ ਦਿਹਾੜੀਦਾਰ ਮਜ਼ਦੂਰਾਂ ਦੀ ਤਨਖਾਹ ਵਧਾਉਣ ਦੀ ਮੰਗ

06:30 AM Mar 08, 2024 IST

ਘਨੌਲੀ (ਪੱਤਰ ਪ੍ਰੇਰਕ): ਸਥਾਨਕ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਕੰਪਨੀਆਂ, ਸੁਸਾਇਟੀਆਂ ਅਤੇ ਠੇਕੇਦਾਰਾਂ ਦੇ ਅਧੀਨ ਕੰਮ ਕਰਦੇ ਆ ਰਹੇ ਮਜ਼ਦੂਰਾਂ ਦੇ ਹੱਕ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਾਅ ਦਾ ਨਾਅਰਾ ਮਾਰਿਆ ਹੈ। ਅੱਜ ਵਿਧਾਨ ਸਭਾ ਵਿੱਚ ਵਿਧਾਇਕ ਦਿਨੇਸ਼ ਚੱਢਾ ਨੇ ਬਿਜਲੀ ਮੰਤਰੀ ਦਾ ਧਿਆਨ ਥਰਮਲ ਪਲਾਂਟ ਵਿੱਚ ਕੰਮ ਕਰ ਰਹੇ ਆਊਟਸੋਰਸ ਕੱਚੇ ਕਾਮਿਆਂ ਵੱਲ ਦਿਵਾਉਂਦਿਆਂ ਹੋਇਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਮਜ਼ਦੂਰਾਂ ਵੱਲ ਧਿਆਨ ਨਹੀਂ ਦਿੱਤਾ ਤੇ ਉਹ ਬੰਧੂਆਂ ਮਜ਼ਦੂਰਾਂ ਦੀ ਤਰ੍ਹਾਂ ਪਿਛਲੇ ਲਗਭਗ 25 ਸਾਲਾਂ ਤੋਂ ਲਗਭਗ ਦਸ ਹਜ਼ਾਰ ਰੁਪਏ ਦੀਆਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਅਤੇ ਸਮੇਂ ਦੇ ਹਿਸਾਬ ਨਾਲ ਇਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਣਾ ਅਤਿ ਜ਼ਰੂਰੀ ਹੈ। ਸ੍ਰੀ ਚੱਢਾ ਨੇ ਕਿਹਾ ਥਰਮਲ ਪਲਾਂਟ ਦੀ ਮਸ਼ੀਨਰੀ ਵਿੱਚ ਵੱਡੇ ਸੁਧਾਰ ਕਰਕੇ ਪਲਾਂਟ ਦੀ ਪੈਦਾਵਾਰ ਲਗਪਗ ਦੁੱਗਣੀ ਕਰ ਦਿੱਤੀ ਗਈ ਹੈ, ਜਿਸ ਉਪਰੰਤ ਇਨ੍ਹਾਂ ਕਾਮਿਆਂ ਵੱਲ ਧਿਆਨ ਦੇਣਾ ਵੀ ਅਤਿ ਜ਼ਰੂਰੀ ਹੈ।

Advertisement

Advertisement
Advertisement