ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਾਹਲ ਸਰਬਸੰਮਤੀ ਨਾਲ ਕਾਰਜਕਾਰੀ ਪ੍ਰਧਾਨ ਬਣੇ

07:49 AM Jul 19, 2024 IST
ਮੀਟਿੰਗ ਮਗਰੋਂ ਸਰਬਸੰਮਤੀ ਨਾਲ ਚੁਣੇ ਅਹੁਦੇਦਾਰਾਂ ਨਾਲ ਖੜ੍ਹੇ ਕਿਸਾਨ।

ਰਤੀਆ (ਪੱਤਰ ਪ੍ਰੇਰਕ):

Advertisement

ਭਾਰਤੀ ਕਿਸਾਨ ਯੂਨੀਅਨ ਖੇਤ ਬਚਾਓ ਦੀ ਮੀਟਿੰਗ ਅੱਜ ਭਾਰਤੀ ਕਿਸਾਨ ਯੂਨੀਅਨ ਖੇਤੀ ਬਚਾਓ ਦੇ ਮੁੱਖ ਦਫਤਰ ਗੁਰਦੁਆਰਾ ਅਜੀਤ ਸਰ ਰਤੀਆ ਵਿੱਚ ਸੀਨੀਅਰ ਮੀਤ ਪ੍ਰਧਾਨ ਬੇਗਰਾਜ ਫੂਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਵੀ ਪੁੱਜੇ। ਸੂਬਾ ਪ੍ਰਧਾਨ ਜਰਨੈਲ ਸਿੰਘ ਦੀ ਸਿਹਤ ਕਾਰਨਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਥਾਂ ’ਤੇ ਜਨਰਲ ਸਕੱਤਰ ਰਾਜਵਿੰਦਰ ਚਾਹਲ ਨੂੰ ਸਰਬਸੰਮਤੀ ਨਾਲ ਕਾਰਜਕਾਰੀ ਪ੍ਰਧਾਨ ਅਤੇ ਸੁਰਿੰਦਰ ਜਾਖੜ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬਾਈ ਬੁਲਾਰੇ ਰਾਮ ਜਾਟ ਨੇ ਦੱਸਿਆ ਕਿ ਮੀਟਿੰਗ ’ਚ ਸੂਬਾ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ’ਚ ਕੁਝ ਖਰਾਬੀ ਹੈ, ਜਿਸ ਕਾਰਨ ਉਹ ਜੱਥੇਬੰਦੀ ਨੂੰ ਪੂਰਾ ਸਮਾਂ ਨਹੀਂ ਦੇ ਸਕੇ। ਇਸ ਉਪਰੰਤ ਸਮੂਹ ਮੈਂਬਰਾਂ ਨੇ ਆਪਸੀ ਸਹਿਮਤੀ ਅਤੇ ਵਿਚਾਰ ਵਟਾਂਦਰੇ ਨਾਲ ਜਨਰਲ ਸਕੱਤਰ ਰਾਜਵਿੰਦਰ ਸਿੰਘ ਚਹਿਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਬੰਸੀਲਾਲ ਸਿਹਾਗ, ਮਦਨ ਬਿਜਾਰਨੀਆ, ਸਤਨਾਮ ਲਾਂਬਾ, ਛੈਲੂ ਰਾਮ ਢਾਕਾ, ਸੰਦੀਪ ਗੜਵਾਲ, ਪ੍ਰੀਤਪਾਲ, ਕੁਲਦੀਪ ਬਰਾੜ ਹਾਜ਼ਰ ਸਨ।

Advertisement
Advertisement
Advertisement