For the best experience, open
https://m.punjabitribuneonline.com
on your mobile browser.
Advertisement

ਚਾਹਤ ਵਰਮਾ ਮੈਰਿਟ ’ਚ ਨੌਵੇਂ ਸਥਾਨ ’ਤੇ

07:49 AM May 02, 2024 IST
ਚਾਹਤ ਵਰਮਾ ਮੈਰਿਟ ’ਚ ਨੌਵੇਂ ਸਥਾਨ ’ਤੇ
ਮੈਰਿਟ ਵਿਚ ਆਉਣ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ। -ਫੋਟੋ: ਸੱਤੀ
Advertisement

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 1 ਮਈ
ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਦੋ ਵਿਦਿਆਰਥਨਾਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਸਕੂਲ ਪ੍ਰਿੰਸੀਪਲ ਨੀਲਮ ਰਾਣੀ ਦੀ ਅਗਵਾਈ ਵਿੱਚ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਦਿਆਰਥਣਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ। ਪ੍ਰਿੰਸੀਪਲ ਨੀਲਮ ਰਾਣੀ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਚਾਹਤ ਵਰਮਾ ਪੁੱਤਰੀ ਸੰਦੀਪ ਕੁਮਾਰ ਨੇ 492/500 ਅੰਕ ਪ੍ਰਾਪਤ ਕਰਕੇ ਬਾਰ੍ਹਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਨੌਵਾਂ ਰੈਂਕ ਹਾਸਲ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੀ ਪ੍ਰਿਯੰਕਾ ਪੁੱਤਰੀ ਸੁਸ਼ੀਲ ਕੁਮਾਰ ਨੇ 591/600 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਨੌਵਾਂ ਰੈਂਕ ਹਾਸਲ ਕੀਤਾ।
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਬਾਰ੍ਹਵੀਂ ਦੇ ਨਤੀਜੇ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਪ੍ਰਿੰਸੀਪਲ ਡਾ. ਅਮਨਦੀਪ ਕੌਰ ਅਤੇ ਇੰਚਾਰਜ ਪ੍ਰੋ. ਹਰਪਾਲ ਸਿੰਘ ਨੇ ਦੱਸਿਆ ਕਿ ਮੈਡੀਕਲ, ਨਾਨ-ਮੈਡੀਕਲ, ਕਮਰਸ ਅਤੇ ਆਰਟਸ ਦੇ ਕੁੱਲ 96 ਵਿਦਿਆਰਥੀਆਂ ਨੇ ਸਲਾਨਾ ਬਾਰਵੀਂ ਦੀ ਪ੍ਰੀਖਿਆ ਦਿੱਤੀ ਸੀ। ਸਾਇੰਸ ਗਰੁੱਪ ਵਿੱਚ ਮੈਡੀਕਲ ਦੀ ਗਗਨਪ੍ਰੀਤ ਗਰਗ ਨੇ 83 ਫ਼ੀਸਦੀ ਅੰਕ ਪ੍ਰਾਪਤ ਕੀਤੇ ਜਦੋਂ ਕਿ ਨਾਨ-ਮੈਡੀਕਲ ਵਿਚ ਜਸਪ੍ਰੀਤ ਸਿੰਘ ਨੇ 86 ਫ਼ੀਸਦੀਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਮਰਸ ਗਰੁੱਪ ਵਿੱਚੋਂ ਦਿਲਪ੍ਰੀਤ ਕੌਰ ਨੇ 81 ਫ਼ੀਸਦੀ ਅੰਕਾਂ ਅਤੇ ਆਰਟਸ ਗਰੁੱਪ ਵਿੱਚੋਂ ਸੁਖਦੀਪ ਕੌਰ ਨੇ 82 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ।

Advertisement

ਮਨਜੋਤ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ

ਲਹਿਰਾਗਾਗਾ (ਪੱਤਰ ਪ੍ਰੇਰਕ): ਪੰਜਾਬੀ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜੇ ਵਿੱਚੋਂ ਡਾ. ਦੇਵ ਰਾਜ ਡੀਏਵੀ ਪਬਲਿਕ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਬੂਟਾ ਸਿੰਘ ਅਤੇ ਬੇਅੰਤ ਕੌਰ ਵੱਲੋਂ 591 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਗਿਆ। ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਅਨੁਰਿੱਧ ਕੌਂਸਲ ਨੇ ਦੱਸਿਆ ਕਿ ਸਕੂਲ ਦੀ ਇਸ ਵਿਦਿਆਰਥਣ ਨੇ ਸਮੁੱਚੇ ਪੰਜਾਬ ਵਿਚੋਂ 135ਵਾਂ ਸਥਾਨ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸੇ ਵਿਦਿਆਰਥਣ ਨੇ ਇਸ ਤੋਂ ਪਹਿਲਾਂ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਮਹਾਨ ਪੱਤਰਕਾਰ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਗਣੇਸ਼ ਸ਼ੰਕਰ ਵਿਦਿਆਰਥੀ ਨੂੰ ਸਮਰਪਿਤ ਕਰਵਾਈ 34ਵੀਂ ਸਾਲਾਨਾ ਵਜ਼ੀਫਾ ਪ੍ਰੀਖਿਆ ਵਿੱਚੋਂ ਵੀ ਚੌਥਾ ਸਥਾਨ ਪ੍ਰਾਪਤ ਕੀਤਾ ਹੈ।

ਸੁਖਵੀਰ ਸਿੰਘ ਨੇ 14ਵਾਂ ਸਥਾਨ ਹਾਸਲ ਕੀਤਾ

ਸੁਖਵੀਰ ਸਿੰਘ ਦਾ ਸਨਮਾਨ ਕਰਦੇ ਹੋਏ ਅਧਿਆਪਕ। -ਫੋਟੋ: ਸ਼ੀਤਲ

ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਦਿੜ੍ਹਬਾ ਦੇ ਸੁਖਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚੋਂ 14ਵਾਂ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦੀ ਪ੍ਰਿੰਸੀਪਲ ਲਵਰਾਜ ਕੌਰ ਨੇ ਦੱਸਿਆ ਕਿ ਸਕੂਲ ਦਾ ਹੋਣਹਾਰ ਵਿਦਿਆਰਥੀ ਸੁਖਵੀਰ ਸਿੰਘ ਮੈਡੀਕਲ ਦੀ ਪੜ੍ਹਾਈ ਕਰਦਿਆਂ 500 ਵਿੱਚੋਂ 487 ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿੱਚ 14ਵਾਂ ਰੈਂਕ ਪ੍ਰਾਪਤ ਕੀਤਾ ਹੈ। ਸਕੂਲ ਵੱਲੋਂ ਸੁਖਬੀਰ ਸਿੰਘ ਦੇ ਘਰ ਵਿਸ਼ੇਸ਼ ਤੌਰ ’ਤੇ ਪਹੁੰਚੇ ਰਾਕੇਸ਼ ਕੁਮਾਰ, ਲਖਬੀਰ ਸਿੰਘ ਅਤੇ ਚਰਨਦੀਪ ਸੋਨੀਆ ਨੇ ਉਸ ਦੀ ਹੌਸਲਾ ਅਫਜਾਈ ਕੀਤੀ।

Advertisement
Author Image

sukhwinder singh

View all posts

Advertisement
Advertisement
×