ਚੇਅਰਮੈਨ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਮੁਹਿੰਮ ਦੀ ਸ਼ੁਰੂਆਤ
08:44 AM Mar 22, 2025 IST
ਪੱਤਰ ਪ੍ਰੇਰਕ
ਧਾਰੀਵਾਲ, 21 ਮਾਰਚ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਸ਼ਨ 2025-26 ਲਈ ਸਰਕਾਰੀ ਸਕੂਲਾਂ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਦਾਖਲਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸਕੂਲਾਂ ਦੇ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦਾਖਲਾ ਮੁਹਿੰਮ ਸ਼ੁਰੂ ਕਰਵਾਈ। ਇਸ ਦੌਰਾਨ ਚੇਅਰਮੈਨ ਸੇਖਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਪੁਰਾਣਾ ਧਾਰੀਵਾਲ (ਬਲਾਕ ਧਾਰੀਵਾਲ-2), ਸਰਕਾਰੀ ਪ੍ਰਾਇਮਰੀ ਸਕੂਲ ਵੜੈਚ (ਬਲਾਕ ਕਾਹਨੂੰਵਾਨ-2) ਅਤੇ ਸਰਕਾਰੀ ਸਕੂਲ (ਲੜਕੇ) ਕਾਹਨੂੰਵਾਨ ਵਿੱਚ ਸੰਬੋਧਨ ਕੀਤਾ। ਸ੍ਰੀ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਲਵਿੰਦਰ ਸਿੰਘ ਗਿੱਲ ਮੌਜੂਦ ਸਨ।
Advertisement
Advertisement