ਚੇਅਰਮੈਨ ਵੱਲੋਂ ਅਮਨ ਅਰੋੜਾ ਨਾਲ ਮੀਟਿੰਗ
07:44 AM Dec 12, 2024 IST
Advertisement
ਫ਼ਤਹਿਗੜ੍ਹ ਸਾਹਿਬ:
Advertisement
ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨਾਲ ਪਾਰਟੀ ਦਫ਼ਤਰ ਵਿਚ ਮੀਟਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੈਰੀ ਕਲਸੀ ਦੀਆਂ ਹਦਾਇਤਾਂ ’ਤੇ ‘ਆਪ’ ਆਗੂਆਂ ਨੇ ਹਰ ਵਾਰਡ ਦੀ ਚੋਣ ਸ਼ਾਨਦਾਰ ਢੰਗ ਨਾਲ ਜਿੱਤਣ ਦਾ ਤਹੱਈਆ ਕਰ ਲਿਆ ਹੈ। ਸ੍ਰੀ ਢਿੱਲੋਂ ਨੇ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਫੈਸਲਿਆਂ ਦੇ ਮੱਦੇਨਜ਼ਰ ਪਾਰਟੀ ਉਮੀਦਵਾਰਾਂ ਨੂੰ ਕਾਮਯਾਬ ਬਣਾਇਆ ਜਾਵੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement