ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੈਕਫਿੰਕੋ ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਨਾਲ ਮੁਲਾਕਾਤ

09:17 AM Oct 10, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਕਤੂਬਰ
ਪੰਜਾਬ ਬੀਸੀ ਲੈਂਡ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਅੱਜ ਇੱਥੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੈਕਫਿੰਕੋ ਵੱਲੋਂ ਸਮਾਜ ਦੇ ਪਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰਾਂ ਕੀਤੀਆਂ ਗਈਆਂ। ਸ੍ਰੀ ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨਾਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ।

Advertisement

Advertisement