ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੇਅਰਮੈਨ ਪ੍ਰੀਤਮ ਛਾਹੜ ਨੇ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ ਰੱਖਿਆ

09:59 AM Sep 25, 2024 IST
ਚੇਅਰਮੈਨ ਪ੍ਰੀਤਮ ਸਿੰਘ ਪੀਤੂ ਛਾਹੜ ਦਾ ਸਵਾਗਤ ਕਰਦਾ ਹੋਇਆ ਸਕੂਲ ਸਟਾਫ ਤੇ ਪਤਵੰਤੇ।

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 24 ਸਤੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਸਰਪੰਚ ਪ੍ਰੀਤਮ ਸਿੰਘ ਪੀਤੂ ਛਾਹੜ ਨੇ ਸਕੂਲ ਦੇ ਨਵੇਂ ਤਿਆਰ ਹੋਣ ਵਾਲੇ ਕਮਰਿਆਂ ਦਾ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਸਕੂਲ ਪ੍ਰਿੰਸੀਪਲ ਇੰਚਾਰਜ ਹਰਸੰਤ ਸਿੰਘ, ਰੋੜੇਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ, ਪ੍ਰਧਾਨ ਸੁਸਾਇਟੀ ਕੌਹਰੀਆਂ ਗੁਰਮੀਤ ਸਿੰਘ ਹਰੀਕਾ, ਜਥੇਦਾਰ ਰਾਮ ਸਿੰਘ, ਨਸੀਬ ਸਿੰਘ, ਜਰਨੈਲ ਸਿੰਘ, ਬਿੱਟੂ ਸੇਠ, ਚਰਨਜੀਤ ਸਿੰਘ ਕੌਹਰੀਆਂ, ਹਰੀ ਸਿੰਘ, ਪ੍ਰਗਟ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਚੇਅਰਮੈਨ ਸ੍ਰੀ ਛਾਹੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਉਸਾਰੂ ਢੰਗ ਨਾਲ ਚਲਾਉਣਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕਮਰੇ ਜਲਦੀ ਹੀ ਤਿਆਰ ਹੋ ਜਾਣਗੇ। ਸਕੂਲ ਇੰਚਾਰਜ ਹਰਸੰਤ ਸਿੰਘ ਰੋੜੇਵਾਲ ਨੇ ਸ੍ਰੀ ਛਾਹੜ ਅਤੇ ਪਿੰਡ ਦੇ ਪਤਵੰਤਿਆਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਅਤੇ ‘ਆਪ’ ਸਰਕਾਰ ਵੱਲੋਂ ਸਕੂਲ ਲਈ ਕੀਤੇ ਕਾਰਜਾਂ ਬਾਰੇ ਦੱਸਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

Advertisement

Advertisement