For the best experience, open
https://m.punjabitribuneonline.com
on your mobile browser.
Advertisement

ਚੇਅਰਮੈਨ ਵਰੁਣ ਰਾਜਾਸਾਂਸੀ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

07:01 AM Apr 24, 2024 IST
ਚੇਅਰਮੈਨ ਵਰੁਣ ਰਾਜਾਸਾਂਸੀ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਚੇਅਰਮੈਨ ਵਰੁਣ ਰਾਜਾਸਾਂਸੀ ਤੇ ਐੱਸਡੀਐੱਮ ਅਮਨਦੀਪ ਕੌਰ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ। -ਫੋਟੋ: ਮਿੰਟੂ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 23 ਅਪਰੈਲ
ਦਾਣਾ ਮੰਡੀ ਕੁੱਕੜਾਂਵਾਲਾ ਵਿੱਚ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਵਰੁਣ ਰਾਜਾਸਾਂਸੀ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਾਲ ਲੈ ਕੇ ਐੱਸਡੀਐੱਮ ਅਮਨਦੀਪ ਕੌਰ ਦੀ ਅਗਵਾਈ ਹੇਠ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਚੇਅਰਮੈਨ ਵਰੁਣ ਰਾਜਾਸਾਂਸੀ ਨੇ ਕਿਹਾ ਕਿ ਹਾੜ੍ਹੀ ਦੇ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਇਸ ਤੋਂ ਪਹਿਲਾਂ ਦਾਣਾ ਮੰਡੀ ਕੁੱਕੜਾਂਵਾਲਾ ਦੇ ਪ੍ਰਧਾਨ ਉਡੀਕ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਸਿਮਰਜੀਤ ਸਿੰਘ ਸੈਂਸਰਾ ਦੀ ਅਗਵਾਈ ਹੇਠ ਸਮੂਹ ਆੜਤੀਆਂ ਵੱਲੋਂ ਚੇਅਰਮੈਨ ਵਰੁਣ ਰਾਜਾਸਾਂਸੀ ਤੇ ਐੱਸਡੀਐੱਮ ਅਮਨਦੀਪ ਕੌਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੁਪਰਵਾਈਜ਼ਰ ਸਰਬਜੀਤ ਸਿੰਘ, ਸੁਪਰਵਾਈਜ਼ਰ ਗੁਰਵਿੰਦਰ ਸਿੰਘ, ਪੀਏ ਨਿਸ਼ਾਨ ਸਿੰਘ ਨਾਗਰਾ, ਦਵਿੰਦਰ ਸਿੰਘ, ਮਨੀਸ਼ ਮਹਾਜਨ, ਆੜਤੀ ਕਾਰਜ ਸਿੰਘ, ਸਤਿੰਦਰ ਪਾਲ ਸਿੰਘ ਛੀਨਾ, ਪਵਨ ਦੇਵਗਨ, ਹਰਪ੍ਰੀਤ ਸਿੰਘ ਸੈਂਸਰਾ, ਬਲਬੀਰ ਸਿੰਘ ਖਿਆਲਾ ਤੇ ਅਮਰ ਮੁਹਾਰ ਹਾਜ਼ਰ ਸਨ।

Advertisement

ਐੱਸਡੀਐੱਮ ਵੱਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਿਲੌਰ (ਪੱਤਰ ਪ੍ਰੇਰਕ): ਸਬ ਡਿਵੀਜ਼ਨ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਐੱਸਡੀਐੱਮ ਫਿਲੌਰ ਅਮਨਪਾਲ ਸਿੰਘ ਵੱਲੋਂ ਅੱਜ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇੱਥੇ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐੱਸਡੀਐੱਮ ਨੇ ਉਨ੍ਹਾਂ ਨੂੰ ਕਣਕ ਦੀ ਚੁਕਾਈ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਫ਼ਸਲ ਦੀ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਉਣ ਲਈ ਕਿਹਾ। ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ’ਤੇ ਵਿਅਕਤੀਗਤ ਤੌਰ ’ਤੇ ਨਜ਼ਰ ਰੱਖਣ ਲਈ ਵੀ ਕਿਹਾ। ਐੱਸਡੀਐੱਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਸਾਫ-ਸਫ਼ਾਈ, ਛਾਂ ਤੇ ਰੋਸ਼ਨੀ ਆਦਿ ਦੇ ਪ੍ਰਬੰਧ ਸੁਚਾਰੂ ਰੱਖੇ ਜਾਣ। ਇਸ ਤੋਂ ਇਲਾਵਾ ਮੌਸਮ ਦੇ ਮੱਦੇਨਜ਼ਰ ਲੋੜੀਂਦੀ ਗਿਣਤੀ ਵਿੱਚ ਤਰਪਾਲਾਂ ਆਦਿ ਦਾ ਇੰਤਜ਼ਾਮ ਵੀ ਰੱਖਿਆ ਜਾਵੇ।

Advertisement
Author Image

sukhwinder singh

View all posts

Advertisement
Advertisement
×