ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੇਅਰਮੈਨ ਵਿਕਰਮਜੀਤ ਚੀਮਾ ਵੱਲੋਂ ਬਾਬੈਨ ਰੈਲੀ ਲਈ ਲਾਮਬੰਦੀ

08:53 AM Aug 27, 2024 IST
ਬਾਬੈਨ ਵਿੱਚ ਸੰਬੋਧਨ ਕਰਦੇ ਹੋਏ ਚੇਅਰਮੈਨ ਵਿਕਰਮਜੀਤ ਸਿੰਘ ਚੀਮਾ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 26 ਅਗਸਤ
ਬਲਾਕ ਸਮਿਤੀ ਪਿਪਲੀ ਦੇ ਚੇਅਰਮੈਨ ਤੇ ਸਮਾਜ ਸੇਵੀ ਵਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਲਾਡਵਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦੇ ਕੇ ਵਿਧਾਇਕ ਚੁਣਿਆ ਤਾਂ ਉਹ ਲਾਡਵਾ ਦੇ ਵਿਕਾਸ ਤੇ ਲੋਕਾਂ ਦੇ ਮਾਣ ਸਨਮਾਨ ਵਿਚ ਕੋਈ ਕਮੀ ਨਹੀਂ ਆਉਣ ਦੇਣਗੇ। ਉਹ ਧੀਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਤੋਂ ਇਲਾਵਾ ਲੋਕ ਭਲਾਈ ਕਾਰਜ ਨੂੰ ਕਰਾਉਣ ਲਈ ਹਰ ਸੰਭਵ ਯਤਨ ਕਰਨਗੇ। ਵਿਕਰਮਜੀਤ ਸਿੰਘ ਚੀਮਾ ਨੇ ਬਾਬੈਨ ਵਿੱਚ ਹੋਣ ਵਾਲੀ ‘ਆਪਣਾ ਵਿਧਾਇਕ ਆਪਣਾ ਅਧਿਕਾਰ’ ਰੈਲੀ ਲਈ ਲੋਕਾਂ ਨੂੰ ਸੱਦਾ ਦੇਣ ਲਈ ਅੱਜ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਨੂੰ ਲਈ ਸਵੈ-ਰੁਜ਼ਗਾਰ ਦੇ ਸਾਧਨ ਮੁਹੱਈਆ ਹੋਣਗੇ ਤਾਂ ਉਨ੍ਹਾਂ ਨੂੰ ਪੁਰਸ਼ਾਂ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ।ਇਸ ਮੌਕੇ ਪਿੰਡਾਂ ਵਿਚ ਲੋਕਾਂ ਨੇ ਉਨ੍ਹਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਉਹ ਰਾਜਨੀਤਕ, ਸਮਾਜਿਕ ਤੇ ਧਾਰਮਿਕ ਕਾਰਜਾਂ ਵਿਚ ਉਨ੍ਹਾਂ ਦਾ ਪੂਰਾ ਸਮਰਥਨ ਤੇ ਸਹਿਯੋਗ ਕਰਨਗੇ। ਇਸ ਮੌਕੇ ਸਤੀਸ਼ ਕੁਮਾਰ, ਲਾਭੋ ਦੇਵੀ ਆਦਿ ਕਈ ਪਿੰਡ ਵਾਸੀਆਂ ਨੇ ਕਿਹਾ ਕਿ ਚੀਮਾ ਦੀ ਨੀਅਤ ਤੇ ਨੀਤੀ ਵਿਚ ਕੋਈ ਫਰਕ ਨਹੀਂ ਹੈ। ਤੇ ਉਨ੍ਹਾਂ ਵਲੋਂ ਬਾਬੈਨ ਰੈਲੀ ਵਿਚ ਉਹ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਚੀਮਾ ਹਲਕੇ ਦੇ ਗਰੀਬ ਮਜ਼ਦੂਰ, ਲੋੜਵੰਦ ਲੋਕਾਂ ਦੀ ਆਵਾਜ਼ ਬਣ ਕੇ ਅੱਗੇ ਵਧ ਰਹੇ ਹਨ ਜਿਸ ਦੀ ਮਿਹਨਤ ਨੂੰ ਲੋਕ ਅਜਾਈਂ ਨਹੀਂ ਜਾਣ ਦੇਣਗੇ। ਉਨ੍ਹਾਂ ਕਿਹਾ ਕਿ ਲਾਡਵਾ ਹਲਕਾ ਵਿਕਾਸ ਪਖੋਂ ਕਾਫੀ ਫਾਡੀ ਰਹਿ ਗਿਆ ਹੈ ਇਸ ਲਈ ਲਾਡਵਾ ਹਲਕਾ ਦੇ ਵਿਕਾਸ ਲਈ ਉਨ੍ਹਾਂ ਦਾ ਸਹਿਯੋਗ ਤੇ ਸਮਰਥਨ ਕਰਨ।

Advertisement

Advertisement
Advertisement