ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੱਤਾਧਾਰੀ ਧਿਰ ਦੇ ਸਮਾਗਮ ’ਚ ਖਾਲੀ ਰਹੀਆਂ ਕੁਰਸੀਆਂ

10:29 AM Aug 21, 2023 IST
ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਐਤਵਾਰ ਨੂੰ ਸੰਤ ਲੌਂਗੋਵਾਲ ਦੀ ਤਸਵੀਰ ’ਤੇ ਫੁੱਲ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਲੌਂਗੋਵਾਲ, 20 ਅਗਸਤ
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ ਜਿਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਪਰ ਇਸ ਸਮਾਗਮ ਦੌਰਾਨ ਪਾਰਟੀ ਵਰਕਰਾਂ ਅਤੇ ਲੋਕਾਂ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ। ਪੰਡਾਲ ਵਿੱਚ ਖਾਲੀ ਕੁਰਸੀਆਂ ਕਾਰਨ ਮੰਤਰੀ ਨੇ ਸਟੇਜ ਤੋਂ ਸੰਬੋਧਨ ਕਰਨਾ ਵੀ ਮੁਨਾਸਬਿ ਨਹੀਂ ਸਮਝਿਆ ਅਤੇ ਸਟੇਜ ਸਜੀ ਸਜਾਈ ਹੀ ਰਹਿ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਮੱਥਾ ਟੇਕ ਕੇ ਸੰਤ ਲੌਂਗੋਵਾਲ ਨੂੰ ਸਿਜਦਾ ਕੀਤਾ ਗਿਆ। ਜਾਣਕਾਰੀ ਅਨੁਸਾਰ ਅਨਾਜ ਮੰਡੀ ਵਿਚ ਸਟੇਜ ਸਾਹਮਣੇ ਪੰਡਾਲ ’ਚ ਕਰੀਬ ਸੌ ਕੁਰਸੀ ਲਾਈ ਗਈ ਸੀ ਪਰ ਇਹ ਕੁਰਸੀਆਂ ਵੀ ਲਗਪਗ ਖਾਲੀ ਹੀ ਰਹੀਆਂ। ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਇਹ ਖੂਨਦਾਨ ਕੈਂਪ ਲਾਇਆ ਗਿਆ ਹੈ ਤਾਂ ਕਿ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲਦੇ ਵਿਕਾਸ ਕਾਰਜਾਂ ਨੂੰ ਜਲਦ ਹੀ ਨੇਪਰੇ ਚੜ੍ਹਾਇਆ ਜਾਵੇਗਾ। ਇਸ ਮੌਕੇ ਏਡੀਸੀ ਵਿਕਾਸ ਵਰਜੀਤ ਵਾਲੀਆ, ਐਸਡੀਐਮ ਨਵਰੀਤ ਕੌਰ ਸੇਖੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਵੜਿੰਗ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਈ.ਓ.ਬਾਲਕ੍ਰਿਸ਼ਨ ਹਾਜ਼ਰ ਸਨ।

Advertisement

Advertisement
Advertisement