ਚੱਕ ਕਰਮਾ ਸਕੂਲ ਨੇ ਸੋਨ ਤਗ਼ਮਾ ਜਿੱਤਿਆ
06:43 AM Sep 06, 2024 IST
ਘਨੌਲੀ: ਇੱਥੋਂ ਨੇੜਲੇ ਪਿੰਡ ਚੱਕ ਕਰਮਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਈਆਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਬਲਾਕ ਪੱਧਰੀ ਖੇਡਾਂ ਅਧੀਨ ਖੋ ਖੋ ਵਿੱਚ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਉਂਕਾਰ ਸਿੰਘ ਨੇ ਸਮੂਹ ਖਿਡਾਰੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਬੱਚਿਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement