ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਚੱਕਾ ਜਾਮ
09:15 AM Feb 26, 2024 IST
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 25 ਫਰਵਰੀ
ਪਿਛਲੇ ਲੰਮੇ ਸਮੇਂ ਤੋਂ ਕਾਲਜਾਂ ’ਚ ਨੌਕਰੀ ਜੁਆਇਨ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਧਰਨੇ ’ਤੇ ਬੈਠੇ 1158 ਚੁਣੇ ਹੋਏ ਸਹਾਇਕ ਪ੍ਰੋਫੈਸਰ ਤੇ ਸਹਾਇਕ ਲਾਇਬ੍ਰੇਰੀਅਨ ਫਰੰਟ ਦੇ ਮੈਂਬਰਾਂ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਨੇੜੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਬੈਠ ਕੇ ਚੱਕਾ ਜਾਮ ਕੀਤਾ। ਆਵਾਜਾਈ ਵਿੱਚ ਰੁਕਾਵਟ ਪੈਂਦੀ ਦੇਖ ਕੇ ਸਥਾਨਕ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨੇ ਧਰਨੇ ਵਾਲੀ ਜਗ੍ਹਾ ’ਤੇ ਪੁੱਜ ਕੇ ਮੁੱਖ ਮਾਰਗ ਤੋਂ ਲੰਘਣ ਵਾਲੇ ਵਾਹਨਾਂ ਲਈ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਹਾਇਕ ਪ੍ਰੋਫੈਸਰਾਂ ਨੂੰ ਪਹਿਲੀ ਮਾਰਚ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਧਰਨਾ ਚੁੱਕ ਕੇ ਆਵਾਜਾਈ ਬਹਾਲ ਕਰ ਦਿੱਤੀ ਤੇ ਚਿਤਾਵਨੀ ਦਿੱਤੀ ਕਿ ਮੀਟਿੰਗ ਨਾ ਹੋਈ ਤਾਂ ਮੁੜ ਆਵਾਜਾਈ ਰੋਕੀ ਜਾਵੇਗੀ।
Advertisement
Advertisement