ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਵੱਲੋਂ ਚੱਕਾ ਜਾਮ

10:49 AM Sep 16, 2024 IST
ਸੰਗਰੂਰ ’ਚ ਬੱਸ ਅੱਡੇ ਨੇੜੇ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਸਤੰਬਰ
ਬੇਰੁਜ਼ਗਾਰ 646 ਪੀਟੀਆਈ 2011 ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵੱਲੋਂ ਸਥਾਨਕ ਲਾਲ ਬੱਤੀ ਚੌਂਕ ਵਿਚ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਤੋਂ ਪਹਿਲਾਂ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਸਿੱਪੀ ਸ਼ਰਮਾ, ਸੂਬਾ ਆਗੂ ਮਨਜੀਤ ਸਿੰਘ, ਵਕੀਲ ਰਾਮ, ਅਸੋਕ ਕੁਮਾਰ, ਗੁਰਸੇਵਕ ਸਿੰਘ ਅਤੇ ਇਕਬਾਲ ਸਿੰਘ ਨੇ ਸੰਬੋਧਨ ਕਰਦਿਆਂ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀ ਕੋਈ ਸੁਣਵਾਈ ਨਾ ਕਰਨ ’ਤੇ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਦੀ ਗਲਤੀ ਕਾਰਨ 646 ਪੀਟੀਆਈ ਅਧਿਆਪਕਾਂ ਦੀ ਭਰਤੀ ਕੋਰਟ ਵਿਚ ਸਟੇਅ ਹੋ ਗਈ ਸੀ ਪਰ ਲੰਮਾ ਸਮਾਂ ਸੰਘਰਸ਼ ਕਰਨ ਤੋਂ ਬਾਅਦ 23 ਦਸੰਬਰ 2021 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਸਾਮੀਆਂ ਸਬੰਧੀ ਫ਼ੈਸਲਾ ਸੁਣਾ ਕੇ 646 ਪੀਟੀਆਈ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਦਾਲਤ ਵਲੋਂ 646 ਆਸਾਮੀਆਂ ਨੂੰ ਟੈਸਟ ਦੀ ਸ਼ਰਤ ਖਤਮ ਕਰਕੇ 10 2 ਤੇ ਸੀਪੀ ਐਡ ਦੇ ਅੰਕਾਂ ਦੇ ਆਧਾਰ ਇਸ਼ਤਿਹਾਰ ਮੁਤਾਬਕ ਭਰਤੀ ਕਰਨ ਦਾ ਫ਼ੈਸਲਾ ਸੁਣਾਇਆ ਸੀ ਪਰ ਹਾਲੇ ਤੱਕ ਕੁੱਝ ਨਹੀਂ ਹੋਇਆ।
ਆਗੂਆਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਦੇ ਹੱਲ ਲਈ ਯੂਨੀਅਨ ਦੀ ਸੂਬਾ ਮਹਿਲਾ ਆਗੂ ਸਿੱਪੀ ਸ਼ਰਮਾ ਤਿੰਨ ਮਹੀਨੇ ਮੁਹਾਲੀ ਵਿਖੇ ਟੈਂਕੀ ਉਪਰ ਚੜ੍ਹੀ ਰਹੀ ਅਤੇ ਉਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੁੱਜ ਕੇ ਹਾਲ ਚਾਲ ਜਾਣਿਆ ਸੀ ਅਤੇ ਭਰੋਸਾ ਦਿਵਾਇਆ ਸੀ ਕਿ ਸਰਕਾਰ ਬਣਨ ’ਤੇ 646 ਪੀਟੀਆਈ ਅਧਿਆਪਕਾਂ ਦੀ 2011 ਦੀ ਭਰਤੀ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਪਰੰਤੂ ਹਾਲੇ ਤੱਕ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨਾਲ ਦੋ ਵਾਰ ਪੈਨਲ ਮੀਟਿੰਗ ਹੋਣ ਤੋਂ ਬਾਅਦ ਵੀ ਵਿਭਾਗ ਵਲੋਂ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਦੀ ਜਲਦ ਪਾਲਣਾ ਕੀਤੀ ਜਾਵੇ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਰਤੀ ਦਾ ਹੱਲ ਨਾ ਹੋਇਆ ਤਾਂ ਯੂਨੀਅਨ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਖ਼ਿਲਾਫ਼ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਕੁਮਾਰ, ਰਾਜਿੰਦਰ, ਦਿਲਬਰ ਸਿੰਘ ਅਤੇ ਗਗਨ ਸਿੰਘ ਮੌਜੂਦ ਸਨ।

Advertisement

Advertisement