ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੈਫਿਕ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ

10:18 AM Jun 13, 2024 IST

ਰਤੀਆ (ਪੱਤਰ ਪ੍ਰੇਰਕ): ਟਰੈਫਿਕ ਪੁਲੀਸ ਦੀ ਟੀਮ ਨੇ ਅੱਜ ਸਵੇਰੇ ਸ਼ਹਿਰ ਦੇ ਸੰਜੇ ਗਾਂਧੀ ਚੌਕ ਅਤੇ ਭਗਤ ਸਿੰਘ ਚੌਕ ਤੋਂ ਇਲਾਵਾ ਹੋਰ ਇਲਾਕਿਆਂ ਵਿਚ ਨਾਕਾਬੰਦੀ ਕਰ ਕੇ ਬਿਨਾਂ ਦਸਤਾਵੇਜ਼ਾਂ ਤੋਂ ਚੱਲਣ ਵਾਲੇ ਵਾਹਨਾਂ ਦੇ ਚਲਾਨ ਕੱਟੇ। ਟਰੈਫਿਕ ਪੁਲੀਸ ਦੇ ਇੰਚਾਰਜ ਸ਼ਿਵ ਕੁਮਾਰ ਦੀ ਅਗਵਾਈ ਵਿਚ ਟੀਮ ਨੇ ਅੱਜ ਜੁਗਾੜੂ ਮੋਟਰਸਾਈਕਲਾਂ ’ਤੇ ਵੀ ਸਖਤ ਨਜ਼ਰ ਰੱਖੀ ਅਤੇ ਇਸ ਲਈ ਸਬੰਧਤ ਮਾਲਕਾਂ ਨੂੰ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ। ਟਰੈਫਿਕ ਪੁਲੀਸ ਦੀ ਟੀਮ ਨੇ ਦੱਸਿਆ ਕਿ ਜਿਨ੍ਹਾਂ ਵਾਹਨਾਂ ਤੇ ਨੰਬਰ ਨਹੀਂ ਲੱਗੇ ਹਨ ਜਾਂ ਦਸਤਾਵੇਜ਼ ਪੂਰੇ ਨਹੀਂ ਹਨ, ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟ ਕੇ ਈ-ਚਲਾਨ ਰਾਹੀਂ ਜੁਰਮਾਨਾ ਵਸੂਲ ਕੀਤਾ ਜਾ ਰਿਹਾ ਹੈ।

Advertisement

Advertisement