ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ
09:22 AM Jun 30, 2024 IST
ਪਠਾਨਕੋਟ: ਐੱਸਡੀਐੱਮ ਕਮ ਆਰਟੀਓ ਡਾ. ਸੁਮਿਤ ਮੁੱਧ ਨੇ ਮਾਧੋਪੁਰ ਨੇੜੇ ਨਾਕਾ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 12 ਵਾਹਨਾਂ ਦੇ ਚਲਾਨ ਕੀਤੇ। ਐੱਸਡੀਐੱਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵਾਹਨ ਚਲਾਉਣ ਸਮੇਂ ਆਪਣੇ ਕਾਗਜ਼ਾਤ ਪੂਰੇ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣਾ ਅਤੇ ਦੂਜਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ। -ਪੱਤਰ ਪ੍ਰੇਰਕ
Advertisement
Advertisement
Related News
Advertisement