For the best experience, open
https://m.punjabitribuneonline.com
on your mobile browser.
Advertisement

ਚਮਕੌਰ ਸਾਹਿਬ: ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

06:02 PM Jan 11, 2024 IST
ਚਮਕੌਰ ਸਾਹਿਬ  ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
Advertisement
ਸੰਜੀਵ ਬੱਬੀਚਮਕੌਰ ਸਾਹਿਬ, 11 ਜਨਵਰੀ
Advertisement

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸੰਗਤ ਵਿਚ ਪ੍ਰਚਾਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਕਰਤ ਕਰਨ ਦੀ ਅਪੀਲ ਵੀ ਕੀਤੀ। ਨਗਰ ਕੀਰਤਨ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਜੰਡ ਸਾਹਿਬ, ਧੌਲਰਾਂ, ਪਵਾਤ, ਗੁਰਦੁਆਰਾ ਚਰਨਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਕਟਾਣਾ ਸਾਹਿਬ, ਸਾਨੇਵਾਲ, ਪੱਦੀ, ਜੱਸੜ, ਜਰਖੜ ਤੋਂ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਅੱਜ ਰਾਤੀਂ ਪੁੱਜੇਗਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਰਘਬੀਰ ਸਿੰਘ, ਅਮਰਜੀਤ ਸਿੰਘ ਚਾਵਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ,ਗੁਰਿੰਦਰ ਸਿੰਘ ਗੋਗੀ, ਮੈਨੇਜਰ ਨੱਥਾ ਸਿੰਘ, ਬਲਦੇਵ ਸਿੰਘ ਹਾਫਿਜ਼ਾਬਾਦ ਅਤੇ ਲਖਵੀਰ ਸਿੰਘ ਲੱਖੀ ਹਾਜ਼ਰ ਸਨ।

Advertisement
Author Image

Advertisement
Advertisement
×