ਚਮਕੌਰ ਸਾਹਿਬ: ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
05:05 PM Sep 27, 2023 IST
Advertisement
ਸੰਜੀਵ ਬੱਬੀ
ਚਮਕੌਰ ਸਾਹਿਬ, 27 ਸਤੰਬਰ
ਨਜ਼ਦੀਕੀ ਪਿੰਡ ਭੱਕੂਮਾਜਰਾ ਵਿਖੇ ਖੇਤਾਂ ਵਿੱਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਅਮਰ ਸਿੰਘ ਕੱਕੂ (53) ਪਿੰਡ ਰਾਮਪੁਰ ਬੇਟ (ਝਮਲੂਟੀ) ਪਿੰਡ ਭੱਕੂਮਾਜਰਾ ਵਿਖੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ, ਜਦੋਂ ਅੱਜ ਉਹ ਖੇਤਾਂ ਵਿੱਚ ਗਿਆ ਤਾਂ ਉਸ ਨੇ ਪਾਣੀ ਵਾਲੀ ਮੋਟਰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਰੰਟ ਲੱਗ ਗਿਆ ਤੇ ਉਹ ਝੱਟਕਾ ਲੱਗਣ ਕਾਰਨ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਜਦੋਂ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ।
Advertisement
Advertisement
Advertisement