ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਬਰਖਾਸਤ

05:16 PM Jul 03, 2024 IST

ਸੰਜੀਵ ਬੱਬੀ
ਚਮਕੌਰ ਸਾਹਿਬ, 3 ਜੁਲਾਈ
ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੂੰ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਕੇ ਸ਼ਰਮਾ ਵਲੋਂ ਜਾਰੀ ਹੁਕਮਾਂ ਅਨੁਸਾਰ ਬਰਖਾਸਤ ਕਰ ਦਿੱਤਾ ਗਿਆ ਹੈ। ਇੱਥੋ ਦੇ ਕੌਂਸਲਰ ਗੁਰਮੀਤ ਸਿੰਘ ਅਤੇ ਭੁਪਿੰਦਰ ਸਿੰਘ ਵਲੋਂ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਖਿਲਾਫ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਨਗਰ ਕੌਂਸਲ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਸਬੰਧੀ ਕੀਤੀ ਗਈ ਸਿਕਾਇਤ ’ਤੇ ਮੁੱਖ ਚੌਕਸੀ ਵਿਭਾਗ ਸਾਖਾ ਵਲੋਂ ਕੀਤੀ ਪੜਤਾਲ ਦੌਰਾਨ ਪ੍ਰਧਾਨ ਸ੍ਰੀ ਭੰਗੂ ਵਲੋਂ ਆਪਣੇ ਭਰਾਵਾਂ ਨੂੰ ਨਗਰ ਕੌਂਸਲ ਚਮਕੌਰ ਸਾਹਿਬ ਦੀ ਕੁੱਲ ਵਾਹੀਯੋਗ ਜ਼ਮੀਨ ਘੱਟ ਬੋਲੀ ’ਤੇ ਠੇਕੇ ’ਤੇ ਦੇਣ ਅਤੇ ਖੁਦ ਅਣਅਧਿਕਾਰਤ ਕਲੋਨੀ ਵਿਚ ਬਿਨਾਂ ਐਨ ਓ ਸੀ ਲਏ ਨਕਸ਼ਾ ਪਾਸ ਕਰਵਾ ਕੇ ਉਸਾਰੀ ਕਰਨ ਸਬੰਧੀ ਊਣਤਾਈਆਂ ਪਾਈਆਂ ਗਈਆਂ ਜਿਸ ਨੂੰ ਸਾਹਮਣੇ ਰੱਖਦਿਆਂ ਪ੍ਰਧਾਨ ਸ੍ਰੀ ਭੰਗੂ ਨੂੰ 29 ਜਨਵਰੀ ਨੂੰ ਮਿਊਂਸਪਲ ਐਕਟ 1911 ਦੀ ਧਾਰਾ 22 ਅਧੀਨ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੇ ਜਵਾਬ ਵਿਚ 20 ਫਰਵਰੀ ਨੂੰ ਸ੍ਰੀ ਭੰਗੂ ਵਲੋਂ ਦਿੱਤੇ ਜਵਾਬ ਵਿਚ ਕਾਰਨ ਦੱਸੋ ਨੋਟਿਸ ਨੂੰ ਦਾਖਲ ਦਫਤਰ ਕਰਨ ਦੀ ਬੇਨਤੀ ਕੀਤੀ ਗਈ ਸੀ ਜਿਸ ਤੇ ਵਿਭਾਗ ਵਲੋਂ ਉਕਤ ਜਵਾਬ ਨੂੰ ਨਾ ਮੰਨਣਯੋਗ ਮੰਨਦਿਆਂ ਅਤੇ ਲੱਗੇ ਦੋਸ਼ਾਂ ਨੂੰ ਸਹੀ ਮੰਨਦਿਆਂ ਸ੍ਰੀ ਭੰਗੂ ਨੂੰ ਅਹੁਦੇ ਤੋਂ ਫਾਰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ਼ਿਕਾਇਤ ਕਰਤਾ ਕੌਂਸਲਰ ਭੁਪਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕਰੀਬ ਡੇਢ ਸਾਲ ਪਹਿਲਾਂ ਕੀਤੀ ਸ਼ਿਕਾਇਤ ਦਾ ਜੋ ਹੁਣ ਫੈਸਲਾ ਆਇਆ ਹੈ, ਉਹ ਤਸੱਲੀਬਖਸ਼ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪ੍ਰਧਾਨ ਦੀਆਂ ਹੋਰ ਮਨਮਾਨੀਆਂ ਵੀ ਲੋਕਾਂ ਦੇ ਸਾਹਮਣੇ ਆਉਣਗੀਆਂ। ਜਦੋਂ ਇਸ ਸਬੰਧੀ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਕੌਂਸਲਰ ਆਪ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਲੋਕ ਸਭਾ ਚੋਣਾਂ ਵਿਚ ਆਪ ਉਮੀਦਵਾਰ ਨੂੰ ਚਮਕੌਰ ਸਾਹਿਬ ਤੋਂ ਮਿਲੀ ਹਾਰ ਇਨ੍ਹਾਂ ਕੌਂਸਲਰਾਂ ਨੂੰ ਬਰਦਾਸ਼ਤ ਨਹੀਂ ਹੋਈ, ਜਿਸ ਕਰ ਕੇ ਉਕਤ ਕੌਂਸਲਰਾਂ ਨੇ ਸ਼ਿਕਾਇਤਾਂ ਕਰਕੇ ਉਨ੍ਹਾਂ ਨੂੰ ਬਰਖਾਸਤ ਕਰਵਾ ਦਿੱਤਾ ਹੈ ਪਰ ਹੁਣ ਉਹ ਇਸ ਸਬੰਧੀ ਮਾਣਯੋਗ ਅਦਾਲਤ ਦਾ ਸਹਾਰਾ ਲੈਣਗੇ।

Advertisement

 

Advertisement
Advertisement
Advertisement