For the best experience, open
https://m.punjabitribuneonline.com
on your mobile browser.
Advertisement

ਚਮਕੌਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਏਗਾ: ਬਾਦਲ

06:04 PM Dec 22, 2023 IST
ਚਮਕੌਰ ਸਾਹਿਬ  ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਏਗਾ  ਬਾਦਲ
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 22 ਦਸੰਬਰ
ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਪੂਰੀ ਸਰਗਰਮੀ ਨਾਲ ਸ਼ਮੂਲੀਅਤ ਕਰੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਏਗੀ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਸਮੇਤ 40 ਸਿੰਘਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਉਸ ਸਮੇਂ ਦੌਰਾਨ ਸਿੱਖ ਪੰਥ ਦੀਆਂ ਭਾਵਨਾਵਾਂ ਅਨੁਸਾਰ ਜੋ ਵੀ ਕਾਰਵਾਈਆਂ ਕੀਤੀਆਂ, ਉਹ ਉਨ੍ਹਾਂ ਦੀ ਕਾਨੂੰਨ ਅਨੁਸਾਰ ਜੋ ਸਜ਼ਾ ਬਣਦੀ ਸੀ ਉਹ ਉਸ ਤੋਂ ਵੀ ਵੱਧ ਭੁਗਤ ਚੁੱਕੇ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਲੋਕ ਸਭਾ ਵਿੱਚ ਦਿੱਤੇ ਬਿਆਨ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ੍ਰੀ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਜੇ ਦੇਸ਼ ਦੇ ਪ੍ਰਧਾਨ ਮੰਤਰੀ ਰਜੀਵ ਗਾਂਧੀ ਦੇ ਕਾਤਲਾਂ ਨੂੰ ਅਤੇ ਬਿਲਕੀਸ ਬਾਨੋ ਕੇਸ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਸਮੇਂ ਤੋਂ ਪਹਿਲਾਂ ਛੱਡਿਆ ਜਾ ਸਕਦਾ ਹੈ ਤਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਿਉਂ ਨਹੀਂ ਕੀਤਾ ਜਾ ਰਿਹਾ? ਇਸ ਤੋਂ ਪਹਿਲਾਂ ਸ੍ਰੀ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਥੀਆਂ ਸਮੇਤ ਲਗਾਏ ਮੇਰੀ ਦਸਤਾਰ ਮੇਰੀ ਸ਼ਾਨ ਕੈਂਪ ਵਿੱਚ ਭਾਗ ਲਿਆ ਅਤੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਹਰਮੋਹਣ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ , ਬਲਦੇਵ ਸਿੰਘ ਅਤੇ ਲਖਵੀਰ ਸਿੰਘ ਲੱਖੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×