ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ 8 ਅਤੇ 9 ਨੂੰ ਮੀਂਹ ਪੈਣ ਦੀ ਸੰਭਾਵਨਾ

07:05 AM Oct 06, 2024 IST

ਚੰਡੀਗੜ੍ਹ (ਆਤਿਸ਼ ਗੁਪਤਾ): ਮੌਸਮ ਵਿਭਾਗ ਨੇ 8 ਅਤੇ 9 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਦੇ ਦੱਖਣ-ਪੱਛਮ ਖੇਤਰ ਵਿੱਚ ਮੀਂਹ ਪੈ ਸਕਦਾ ਹੈ, ਜਦੋਂ ਕਿ ਹੋਰ ਖੇਤਰਾਂ ਵਿੱਚ ਮੌਸਮ ਖੁਸ਼ਕ ਰਹੇਗਾ। ਜੇ ਮੀਂਹ ਪਿਆ ਤਾਂ ਤਾਪਮਾਨ ਵਿੱਚ ਇਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਖ਼ਿੱਤੇ ’ਚ ਮੀਂਹ ਪੈਣ ਦੀ ਪੇਸ਼ੀਨਗੋਈ ਨਾਲ ਕਿਸਾਨ ਫਿਕਰਾਂ ਵਿੱਚ ਪੈ ਗਏ ਹਨ। ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਪੱਕ ਕੇ ਤਿਆਰ ਹੋ ਚੁੱਕੀਆਂ ਹਨ। ਜ਼ਿਆਦਾਤਰ ਥਾਵਾਂ ’ਤੇ ਝੋਨੇ ਦੀ ਵਾਢੀ ਦੇ ਨਾਲ ਨਾਲ ਫ਼ਸਲ ਮੰਡੀਆਂ ’ਚ ਆਉਣੀ ਸ਼ੁਰੂ ਹੋ ਗਈ ਹੈ। ਜੇ ਮੀਂਹ ਪਿਆ ਤਾਂ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ। ਮੰਡੀਆਂ ਵਿੱਚ ਪਈ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਹੈ। ਉਧਰ ਮੌਨਸੂਨ ਦੀ ਵਿਦਾਇਗੀ ਤੋਂ ਬਾਅਦ ਸੂਬੇ ਵਿੱਚ ਪਾਰਾ 38 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 35.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 35, ਲੁਧਿਆਣਾ ਵਿੱਚ 35.6, ਪਟਿਆਲਾ ਵਿੱਚ 35.7, ਪਠਾਨਕੋਟ ਵਿੱਚ 35.2, ਬਠਿੰਡਾ ਏਅਰਪੋਰਟ ’ਤੇ 37.2, ਗੁਰਦਾਸਪੁਰ ਵਿੱਚ 35, ਬੱਲੋਵਾਲ ਵਿੱਚ 34.3, ਬਰਨਾਲਾ ਵਿੱਚ 34.8, ਫਤਿਹਗੜ੍ਹ ਸਾਹਿਬ ਵਿੱਚ 34.7, ਫਿਰੋਜ਼ਪੁਰ ਵਿੱਚ 36.2, ਹੁਸ਼ਿਆਰਪੁਰ ਵਿੱਚ 34.7, ਮੁਹਾਲੀ ਤੇ ਰੂਪਨਗਰ ਵਿੱਚ 35.2 ਅਤੇ ਨਵਾਂਸ਼ਹਿਰ ਵਿੱਚ 33.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Advertisement

Advertisement