ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ: 24 ਘੰਟਿਆਂ ਵਿੱਚ 48.8 ਮਿਲੀਮੀਟਰ ਮੀਂਹ ਪਿਆ

07:21 AM Aug 28, 2024 IST
ਚੰਡੀਗੜ੍ਹ ਵਿੱਚ ਮੰਗਲਵਾਰ ਰਾਤ ਨੂੰ ਪਏ ਮੀਂਹ ਦੌਰਾਨ ਆਪਣੀ ਮੰਜ਼ਿਲ ਵੱਲ ਜਾਂਦੇ ਹੋਏ ਵਾਹਨ ਚਾਲਕ। -ਫੋਟੋ: ਮਿੱਤਲ

ਆਤਿਸ਼ ਗੁਪਤਾ
ਚੰਡੀਗੜ੍ਹ, 27 ਅਗਸਤ
ਚੰਡੀਗੜ੍ਹ ਸ਼ਹਿਰ ਵਿੱਚ ਅੱਜ ਦੇਰ ਸ਼ਾਮ ਨੂੰ ਪਏ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਸਿਟੀ ਬਿਊਟੀਫੁਲ ਦੀਆਂ ਸੜਕਾਂ ਜਲ-ਥਲ ਹੋ ਗਈਆਂ। ਇਸ ਕਰ ਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਦੂਜੇ ਪਾਸੇ, ਮੀਂਹ ਕਰ ਕੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 48.8 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ 28 ਤੇ 29 ਅਗਸਤ ਨੂੰ ਸ਼ਹਿਰ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਜ਼ਿਕਰਯੋਗ ਹੈ ਕਿ ਲੰਘੀ ਰਾਤ ਸ਼ਹਿਰ ਵਿੱਚ ਭਾਰੀ ਮੀਂਹ ਪਿਆ, ਜਿਸ ਕਰ ਕੇ ਅੱਜ ਸਾਰਾ ਦਿਨ ਮੱਧਮ ਧੁੱਪ ਦੇ ਨਾਲ ਠੰਢੀਆਂ ਹਵਾਵਾਂ ਚਲਦੀਆਂ ਰਹੀਆਂ ਹਨ। ਇਸੇ ਦੌਰਾਨ ਰਾਤ ਨੂੰ ਨੌਂ ਵਜੇ ਦੇ ਕਰੀਬ ਤੇਜ਼ ਮੀਂਹ ਸ਼ੁਰੂ ਹੋ ਗਿਆ ਜੋ ਰੁਕ-ਰੁਕ ਕੇ ਪੈਂਦਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਚੰਡੀਗੜ੍ਹ ਵਿੱਚ ਕੁਝ ਸੈਕਟਰਾਂ ਵਿੱਚ ਹੀ ਮੀਂਹ ਪਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ।

Advertisement

Advertisement