For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

08:01 PM May 01, 2024 IST
ਚੰਡੀਗੜ੍ਹ  ਭਾਜਪਾ ਨੂੰ ਝਟਕਾ   ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ
Advertisement

ਕੁਲਦੀਪ ਸਿੰਘ
ਚੰਡੀਗੜ੍ਹ, 30 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਨਗਰ ਨਿਗਮ ਦੇ ਵਾਰਡ ਨੰਬਰ 30 ਦੀ ਭਾਜਪਾ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਬੁਟੇਰਲਾ ਵੱਲੋਂ ਇਨ੍ਹਾਂ ਨਵੇਂ ਸ਼ਾਮਿਲ ਹੋਏ ਭਾਜਪਾ ਦੇ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਪਾਰਟੀ ਦੇ ਮੁੱਖ ਬੁਲਾਰੇ ਅਜੀਤ ਸਿੰਘ ਨੇ ਦੱਸਿਆ ਕਿ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਭਾਜਪਾ ਦੇ ਵਾਰਡ ਪ੍ਰਧਾਨ ਬਿਕਰਮਜੀਤ ਸਿੰਘ ਕੰਗ, ਪ੍ਰਭਜੋਤ ਸਿੰਘ ਜਨਰਲ ਸਕੱਤਰ, ਹਰਮਨਜੀਤ ਸਿੰਘ, ਏਕਮ ਸਿੰਘ, ਕਾਰਤਿਕ ਸਿੰਘ, ਹਰਸ਼ਿਤ ਧੀਮਾਨ (ਚਾਰੋਂ ਮੀਤ ਪ੍ਰਧਾਨ), ਜਤਿਨ ਗਾਂਧੀ ਸਕੱਤਰ, ਜਸਕਰਨ ਸਿੰਘ, ਕਰਨਪ੍ਰੀਤ ਸਿੰਘ, ਹਰਸ਼ਿਤ ਰੋਹਿਲਾ (ਚਾਰੋਂ ਸਕੱਤਰ), ਸ਼ਿਵਮ ਸ਼ੋਸ਼ਲ ਮੀਡੀਆ ਅਤੇ ਮਯੰਕ ਸ਼ਰਮਾ ਸ਼ਾਮਿਲ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ।

Advertisement

Advertisement
Author Image

amartribune@gmail.com

View all posts

Advertisement
Advertisement
×